ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਹਤ ਕੇਂਦਰ ਪਿੰਡਾਂ ਦੇ ਲੋਕਾਂ ਲਈ ਲਾਹੇਵੰਦ ਸਾਬਤ ਹੋਣਗੇ: ਅਮਨ ਅਰੋੜਾ

07:27 AM Aug 27, 2024 IST
ਸੰਗਰੂਰ ਨੇੜਲੇ ਪਿੰਡ ਤੁੰਗਾਂ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਕੇਂਦਰ ਦਾ ਨੀਂਹ ਪੱਥਰ ਰੱਖਦੇ ਹੋਏ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 26 ਅਗਸਤ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਤੁੰਗਾਂ ਵਿੱਚ ਕਰੀਬ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਅਤੇ ਵੈਲਨੈੱਸ ਸੈਂਟਰ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਸਿਹਤ ਸੁਵਿਧਾਵਾਂ ਦੇ ਪੱਧਰ ’ਤੇ ਮੋਹਰੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਪੁੱਟੇ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਲਗਾਤਾਰ ਵਿਕਾਸ ਪ੍ਰਾਜੈਕਟ ਪ੍ਰਗਤੀ ਅਧੀਨ ਹਨ। ਉਨ੍ਹਾਂ ਕਿਹਾ ਕਿ ਪਿੰਡ ਤੁੰਗਾਂ ਵਿੱਚ ਬਣਨ ਵਾਲਾ ਇਹ ਕੇਂਦਰ ਪਿੰਡਾਂ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਸਫ਼ਲ ਸਾਬਤ ਹੋਵੇਗਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਮੁਕੰਮਲ ਅਤੇ ਸਥਾਈ ਹੱਲ ਲਈ ਵੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਆਦਰਸ਼ ਚੋਣ ਜ਼ਾਬਤੇ ਕਾਰਨ ਵਿਕਾਸ ਕਾਰਜਾਂ ਵਿੱਚ ਕੁਝ ਸਮੇਂ ਲਈ ਖੜੋਤ ਜ਼ਰੂਰ ਆਈ ਸੀ ਪਰ ਉਸ ਤੋਂ ਬਾਅਦ ਹੁਣ ਤੇਜ਼ੀ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਿਆ ਜਾ ਰਿਹਾ ਹੈ। ਇਸ ਮੌਕੇ ਐਕਸੀਅਨ ਪੰਚਾਇਤੀ ਰਾਜ ਰਾਜੇਸ਼ ਕਾਂਸਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸੁਖਚੈਨ ਸਿੰਘ ਪਾਪੜਾ, ਡਿਪਟੀ ਮੈਡੀਕਲ ਅਫਸਰ ਡਾ. ਵਿਕਾਸ ਧੀਰ, ਡਾ. ਅੰਜੂ ਸਿੰਗਲਾ, ਜਗਪਾਲ ਸਿੰਘ, ਸੁਖਬੀਰ ਸਿੰਘ ਸੱਤੀ ਅਤੇ ਗੁਰਿੰਦਰਪਾਲ ਖੇੜੀ ਹਾਜ਼ਰ ਸਨ।

Advertisement

Advertisement
Advertisement