ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੋਗਿੰਦਰਾ ਵੈੱਲਫੇਅਰ ਟਰੱਸਟ ਵੱਲੋਂ ਸਿਹਤ ਜਾਂਚ ਕੈਂਪ

07:42 AM Dec 19, 2024 IST
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਸਨਮਾਨ ਕਰਦੇ ਹੋਏ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਪ੍ਰਬੰਧਕ। -ਫੋਟੋ: ਸੂਦ

ਮੰਡੀ ਗੋਬਿੰਦਗੜ੍ਹ:

Advertisement

ਜੋਗਿੰਦਰਾ ਵੈੱਲਫੇਅਰ ਟਰੱਸਟ ਦੇ ਪ੍ਰਧਾਨ ਅਦਰਸ ਗਰਗ ਦੀ ਅਗਵਾਈ ਹੇਠ ਮਰਹੂੁਮ ਸੁਰਿੰਦਰਪਾਲ ਗਰਗ ਦੀ ਯਾਦ ਵਿੱਚ ਇਥੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ-ਮਹਿਮਾਨ ਅਤੇ ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਰਾਣਾ ਹਸਪਤਾਲ ਸਰਹਿੰਦ ਦੇ ਡਾ. ਹਿਤੇਂਦਰ ਸੂਰੀ ਅਤੇ ਉਨ੍ਹਾਂ ਦੀ ਟੀਮ ਵਲੋਂ ਬਵਾਸੀਰ ਅਤੇ ਜਨਰਲ ਚੈਕਅੱਪ ਅਤੇ ਅਪਰੇਸ਼ਨ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ 712 ਮਰੀਜ਼ਾਂ ਨੇ ਜਾਂਚ ਕਰਵਾਈ। ਇਸ ਮੌਕੇ ਟਰੱਸਟ ਦੇ ਮੈਂਬਰ ਸ਼ਸ਼ੀ ਗਰਗ, ਸੱਤਿਆ ਦੇਵੀ ਗਰਗ, ਅਯਾਨਾ ਗਰਗ, ਅਸਵਨੀ ਗਰਗ, ਸੰਜੇ ਗੁਪਤਾ ਅਤੇ ਅਸ਼ੋਕ ਬਾਂਸਲ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement