For the best experience, open
https://m.punjabitribuneonline.com
on your mobile browser.
Advertisement

ਚੰਡੀਗੜ੍ਹ ਨਿਗਮ ਵੱਲੋਂ ਸਿਹਤ ਜਾਂਚ ਕੈਂਪ

07:03 AM Sep 10, 2024 IST
ਚੰਡੀਗੜ੍ਹ ਨਿਗਮ ਵੱਲੋਂ ਸਿਹਤ ਜਾਂਚ ਕੈਂਪ
ਕੈਂਪ ਦੇ ਉਦਘਾਟਨ ਮੌਕੇ ਮੇਅਰ ਕੁਲਦੀਪ ਕੁਮਾਰ ਅਤੇ ਹੋਰ।
Advertisement

ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਨੇ ਸਫ਼ਾਈ ਕਰਮਚਾਰੀਆਂ ਦੀ ਸਿਹਤ ਸੰਭਾਲ ਲਈ ‘ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ ਤਹਿਤ ਇੱਕ ਮਹੀਨਾ ਜਾਰੀ ਰਹਿਣ ਵਾਲਾ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਸਹਿਯੋਗ ਨਾਲ ‘ਹੈਲਥ ਕੈਂਪ’ ਲਗਾਇਆ। ਇਸ ਦਾ ਉਦਘਾਟਨ ਮੇਅਰ ਕੁਲਦੀਪ ਕੁਮਾਰ ਵਲੋਂ ਸੈਕਟਰ-11 ਸਥਿਤ ਕਮਿਊਨਿਟੀ ਸੈਂਟਰ ਵਿੱਚ ਕੀਤਾ ਗਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਸਾਡੇ ਸਮਾਜ ਵਿੱਚ ਕੈਂਸਰ ਦੇ ਮਾਮਲੇ ਵਧ ਰਹੇ ਹਨ, ਇਸ ਲਈ ਸਮੇਂ ਸਿਰ ਪਤਾ ਲਗਾਉਣਾ ਅਤੇ ਸਮੇਂ ਸਿਰ ਇਲਾਜ ਜ਼ਰੂਰੀ ਹੈ। ਇਸ ਮੌਕੇ ਇਲਾਕਾ ਕੌਂਸਲਰ ਸਚਿਨ ਗਾਲਵ, ਨਿਗਮ ਦੇ ਜੁਆਇੰਟ ਕਮਿਸ਼ਨਰ ਗੁਰਿੰਦਰ ਸਿੰਘ ਸੋਢੀ, ਐੱਮਓਐੱਚ ਡਾ. ਇੰਦਰਦੀਪ ਕੌਰ ਆਦਿ ਮੌਜੂਦ ਸਨ। -ਖੇਤਰੀ ਪ੍ਰਤੀਨਿਧ

Advertisement

Advertisement
Advertisement
Author Image

Advertisement