ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸਿਹਤ ਜਾਂਚ ਕੈਂਪ

07:23 AM Nov 19, 2024 IST
ਕੈਂਪ ਦੌਰਾਨ ਆਏ ਮਹਿਮਾਨਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਪਵਨ ਕੁਮਾਰ ਵਰਮਾ
ਧੂਰੀ, 18 ਨਵੰਬਰ
ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਧੂਰੀ ਵੱਲੋਂ ਸਥਾਨਕ ਮੰਗਲਾ ਆਸ਼ਰਮ ਵਿੱਚ ਸਿਹਤ ਜਾਂਚ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਰਾਈਸੀਲਾ ਹੈਲਥ ਫੂਡਜ਼ ਦੇ ਡਾਇਰੈਕਟਰ ਪ੍ਰਸਿੱਧ ਸਮਾਜ ਸੇਵੀ ਵਿਜੈ ਗੋਇਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਓਂਕਾਰ ਐਗਰੋ ਇੰਡਸਟਰੀਜ਼ ਦੇ ਐੱਮਡੀ ਹਰਦੀਪ ਸਿੰਘ ਨੰਨੜੇ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਰਿਬਨ ਕੱਟ ਕੇ ਕੈਂਪ ਦਾ ਉਦਘਾਟਨ ਕੀਤਾ। ਕੈਂਪ ਵਿੱਚ ਦਿ ਐੱਜ ਓਵਰਸੀਜ਼ ਕੰਸਲਟੈਂਟਸ ਦੇ ਐੱਮਡੀ ਜਗਸੀਰ ਸਿੰਘ ਢੀਂਡਸਾ ਨੇ ਗੈਸਟ ਆਫ਼ ਆਨਰ ਵਜੋਂ ਹਾਜ਼ਰੀ ਲਗਵਾਈ ਅਤੇ ਸਮਾਜ ਸੇਵੀ ਸੁਰੇਸ਼ ਬਾਂਸਲ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਲ ਹੋਏ। ਇਹ ਕੈਂਪ ਲੁਧਿਆਣਾ ਦੇ ਚੀਫ਼ ਯੁਰੋਲੌਜਿਸਟ ਅਤੇ ਟਰਾਂਸਪਲਾਂਟ ਸਰਜਨ ਡਾਕਟਰ ਬਲਦੇਵ ਸਿੰਘ ਔਲਖ ਦੀ ਅਗਵਾਈ ਵਿੱਚ ਲਗਾਇਆ ਗਿਆ ,ਜਿਸ ਵਿੱਚ ਹਸਪਤਾਲ ਦੇ ਡਾਕਟਰਾਂ ਦੀ ਪੰਜ ਮੈਂਬਰੀ ਸੁਪਰ ਸਪੈਸ਼ਲਿਟੀ ਟੀਮ ਨੇ ਮਰੀਜ਼ਾਂ ਦਾ ਚੈੱਕ ਅੱਪ ਕਰਕੇ ਮੁਫਤ ਦਵਾਈਆਂ ਦਿੱਤੀਆਂ। ਕੈਂਪ ਵਿੱਚ 400 ਦੇ ਲਗਪਗ ਮਰੀਜ਼ਾਂ ਦੀ ਜਾਂਚ ਕੀਤੀ ਗਈ।

Advertisement

Advertisement