ਡੇਂਗੂ ਦੇ ਡੰਗ ਖ਼ਿਲਾਫ਼ ਸਿਹਤ ਵਿਭਾਗ ਸਰਗਰਮ
07:03 AM Nov 21, 2024 IST
Advertisement
ਪੱਤਰ ਪ੍ਰੇਰਕ
ਲਹਿਰਾਗਾਗਾ, 20 ਨਵੰਬਰ
ਸਿਵਲ ਸਰਜਨ ਸੰਗਰੂਰ ਡਾਕਟਰ ਕਿਰਪਾਲ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਮੂਨਕ ਡਾਕਟਰ ਬਲਵਿੰਦਰ ਸਿੰਘ ਭੱਟੀ ਦੀ ਅਗਵਾਈ ਹੇਠ ਸਿਹਤ ਕਰਮਚਾਰੀਆਂ ਨੇ ਸਬ ਸੈਂਟਰ ਚੂੜਲ ਕਲਾਂ ਦੇ ਅਧੀਨ ਆਉਂਦੇ ਪਿੰਡ ਚੂੜਲ ਖੁਰਦ ਵਿੱਚ ਘਰ ਘਰ ਜਾ ਕੇ ਲੋਕਾਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਲਈ ਜਾਗਰੂਕ ਕੀਤਾ।
ਇਸ ਮੌਕੇ ਸਿਧਾਰਥ ਕੁਮਾਰ ਸੈਣੀ ਮਲਟੀਪਰਪਜ਼ ਹੈਲਥ ਵਰਕਰ ਮੇਲ ਸਬ ਸੈਂਟਰ ਚੂੜਲ ਕਲਾਂ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਚੂੜਲ ਖੁਰਦ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਡੇਂਗੂ ਦੇ ਖਾਤਮੇ ਲਈ ਕੀਤੇ ਜਾਣ ਵਾਲੇ ਉਪਾਵਾਂ ਦੀ ਜਾਣਕਾਰੀ ਘਰ ਘਰ ਪਹੁੰਚਾਉਣਗੇ, ਤਾਂ ਜੋ ਹਰ ਵਿਅਕਤੀ ਇਸ ਤੋਂ ਜਾਗਰੂਕ ਹੋ ਸਕੇ। ਇਸ ਦੌਰਾਨ ਘਰਾਂ ਦੀ ਚੈਕਿੰਗ ਦੌਰਾਨ ਲਾਰਵਾ ਨਸ਼ਟ ਕਰਵਾਇਆ ਗਿਆ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਰੈਲੀ ਕੱਖ ਕੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗੂਰੂਕ ਕੀਤਾ।
Advertisement
Advertisement
Advertisement