ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਹਤ ਵਿਭਾਗ ਨੇ ਅਣ-ਅਧਿਕਾਰਤ ਨਸ਼ਾ ਛੁਡਾਉ ਕੇਂਦਰ ਨੂੰ ਸੀਲ ਕੀਤਾ

02:45 PM Apr 17, 2025 IST
featuredImage featuredImage
ਕੈਪਸ਼ਨ: ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕਰਦੇ ਹੋਏ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸ਼ਨ।

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 17 ਅਪਰੈਲ

Advertisement

ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਨੇ ਅੱਜ ਇੱਥੇ ਅਰਾਈਆਂ ਵਾਲਾ ਰੋਡ ’ਤੇ ਅਣ-ਅਧਿਕਾਰਤ ਤਰੀਕੇ ਨਾਲ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕਰ ਦਿੱਤਾ ਅਤੇ ਇੱਥੇ ਰੱਖੇ 21 ਨੌਜਵਾਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਤਬਦੀਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਤਿੰਨ ਅਣ-ਅਧਿਕਾਰਤ ਨਸ਼ਾ ਛੁਡਾਉ ਕੇਂਦਰਾਂ ਨੂੰ ਬੰਦ ਕੀਤਾ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਜੀਤ ਸਿੰਘ ਬਰਾੜ ਅਤੇ ਡੀਐੱਸਪੀ ਰਾਜ ਕੁਮਾਰ ਨੇ ਕਿਹਾ ਕਿ ਬਾਬਾ ਫਰੀਦ ਯੂਨੀਵਰਸਿਟੀ ਅਧੀਨ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਵਿੱਚ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਹੈ। ਜਦੋਂ ਕਿ ਅਣ-ਅਧਿਕਾਰਤ ਤਰੀਕੇ ਨਾਲ ਚੱਲ ਰਹੇ ਨਸ਼ਾ ਛੁਡਾਉਂ ਕੇਂਦਰ ਨਸ਼ਾ ਪੀੜਤਾਂ ਨਾਲ ਅਣ-ਮਨੁੱਖੀ ਵਿਹਾਰ ਕਰਦੇ ਸਨ। ਕੇਂਦਰ ਵਿੱਚ ਉਨ੍ਹਾਂ ਦੀ ਕੁੱਟਮਾਰ ਹੁੰਦੀ ਸੀ ਅਤੇ ਇਲਾਜ ਲਈ ਸਮਰੱਥ ਡਾਕਟਰ, ਹੋਰ ਅਮਲੇ ਆਦਿ ਦਾ ਕੋਈ ਪ੍ਰਬੰਧ ਨਹੀਂ ਸੀ।

ਡੀਐੱਸਪੀ ਰਾਜ ਕੁਮਾਰ ਨੇ ਕਿਹਾ ਕਿ ਜਦੋਂ ਪੁਲੀਸ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਅਣ-ਅਧਿਕਾਰਤ ਕੇਂਦਰ ਵਿਚ ਪਹੁੰਚੀਆਂ ਤਾਂ ਸੰਚਾਲਕ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਅਤੇ ਪੁਲੀਸ ਪ੍ਰਸ਼ਾਸ਼ਨ ਇਹਨਾਂ ਕੇਂਦਰਾਂ ਦੀਆਂ ਗਤੀਵਿਧੀਆਂ ਬਾਰੇ ਪੜਤਾਲ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਸੀਲ ਕੀਤੇ ਗਏ ਕੇਂਦਰਾਂ ਕੋਲ ਕੋਈ ਲਾਇਸੰਸ ਨਹੀਂ ਸੀ ਅਤੇ ਇਲਾਜ ਦੇ ਨਾਮ ’ਤੇ ਪੀੜਤਾਂ ਤੋਂ ਮੋਟੀਆਂ ਰਕਮਾਂ ਵਸੂਲੀਆਂ ਜਾ ਰਹੀਆਂ ਸਨ।

Advertisement

 

Advertisement