ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਹਤ ਮੁਲਾਜ਼ਮਾਂ ਵੱਲੋਂ ਫਾਰਮੇਸੀ ਕੌਂਸਲ ’ਤੇ ਸਰਕਾਰ ਨੂੰ ਗਲਤ ਸੂਚਨਾ ਦੇਣ ਦਾ ਦੋਸ਼

09:01 AM May 29, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 28 ਮਈ
ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਫਰੰਟ ਪੰਜਾਬ ਨੇ ਪੰਜਾਬ ਰਾਜ ਫਾਰਮੇਸੀ ਕੌਂਸਲ ਉੱਪਰ ਗ਼ਲਤ ਸੂਚਨਾ ਦੇਣ ਦਾ ਦੋਸ਼ ਲਾਉਂਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੇਸ ਦੀ ਤਫਤੀਸ਼ ਅਧੀਨ ਸਬੰਧਤ ਅਧਿਕਾਰੀ, ਹੋਰ ਅਹੁਦੇਦਾਰਾਂ ਤੇ ਕਰਮਚਾਰੀਆਂ ਨੂੰ ਪੜਤਾਲ ਦੇ ਸਮੇਂ ਦੌਰਾਨ ਫਾਰਮੇਸੀ ਕੌਂਸਲ ਦੀਆਂ ਜ਼ਿੰਮੇਵਾਰੀਆਂ ਤੋਂ ਲਾਂਭੇ ਕੀਤਾ ਜਾਵੇ। ਜਥੇਬੰਦੀ ਦੇ ਸੂਬਾ ਕਨਵੀਨਰ ਸਵਰਨਜੀਤ ਸਿੰਘ ਨੇ ਦੱਸਿਆ ਕਿ ਫਰੰਟ ਵੱਲੋਂ ਪੰਜਾਬ ਸਰਕਾਰ ਤੋਂ ਪੰਜਾਬ ਰਾਜ ਫਾਰਮੇਸੀ ਕੌਂਸਲ ਦੀਆਂ ਚੋਣਾਂ ਕਰਵਾਉਣ ਤੋਂ ਪਹਿਲਾਂ ਜਾਅਲੀ ਸਰਟੀਫਿਕੇਟਾਂ ਦੇ ਆਧਾਰ ’ਤੇ ਰਜਿਸਟਰ ਹੋਏ ਵਿਅਕਤੀਆਂ ਨੂੰ ਵੋਟਰ ਸੂਚੀ ਵਿੱਚੋਂ ਬਾਹਰ ਕੱਢਣ ਦੀ ਮੰਗ ਕੀਤੀ ਗਈ ਸੀ ਜਿਸ ਦੇ ਜਵਾਬ ਵਿੱਚ ਪੰਜਾਬ ਸਰਕਾਰ, ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਜਥੇਬੰਦੀ ਨੂੰ ਸੂਚਨਾ ਦਿੱਤੀ ਹੈ ਕਿ ਰਜਿਸਟਰਾਰ, ਪੰਜਾਬ ਰਾਜ ਫਾਰਮੇਸੀ ਕੌਂਸਲ ਵੱਲੋਂ ਦਿੱਤੀ ਗਈ ਰਿਪੋਰਟ ਅਨੁਸਾਰ ਜਾਅਲੀ ਸਰਟੀਫਿਕੇਟਾਂ ਦੇ ਆਧਾਰ ’ਤੇ ਰਜਿਸਟਰ ਹੋਏ ਸਾਰੇ ਵਿਅਕਤੀਆਂ ਨੂੰ ਵੋਟਰ ਸੂਚੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਸਵਰਨਜੀਤ ਸਿੰਘ ਨੇ ਇਸ ਰਿਪੋਰਟ ਨੂੰ ਗ਼ਲਤ ਦੱਸਿਆ।

Advertisement

Advertisement