ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਹਤ ਮੰਤਰੀ ਬਲਬੀਰ ਸਿੰਘ ਵੱਲੋਂ ਮੰਡੀਆਂ ਦਾ ਦੌਰਾ

08:03 AM Apr 23, 2024 IST

ਸਰਬਜੀਤ ਸਿੰਘ ਭੰਗੂ
ਪਟਿਆਲਾ, 22 ਅਪਰੈਲ
ਸਿਹਤ ਮੰਤਰੀ ਅਤੇ ਲੋਕ ਸਭਾ ਹਲਕਾ ਪਟਿਆਲਾ ਤੋਂ ‘ਆਪ’ ਉਮੀਦਵਾਰ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਮੁੱਖ ਅਨਾਜ ਮੰਡੀ ਸਣੇ ਕੁਝ ਹੋਰ ਮੰਡੀਆ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਜਿੱਥੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ, ਉਥੇ ਹੀ ਉਨ੍ਹਾਂ ਮੰਡੀ ’ਚ ਬੈਠੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਸਾਨਾਂ ਨਾਲ ਬਹਿ ਕੇ ਚਾਹ ਦਾ ਕੱਪ ਵੀ ਸਾਂਝਾ ਕੀਤਾ।
ਇਸ ਮੌਕੇ ਉਨ੍ਹਾਂ ਮੌਜੂਦ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇ ਕਿਸਾਨਾਂ ਨੂੰ ਮੰਡੀ ’ਚ ਫਸਲ ਵੇਚਣ ਮੌਕੇ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਸ ਦਾ ਪਹਿਲ ਦੇ ਆਧਾਰ ’ਤੇ ਹੱਲ ਯਕੀਨੀ ਬਣਾਇਆ ਜਾਵੇ। ਇਸੇ ਦੌਰਾਨ ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਪੰਜਾਬ ਦਾ ਬਣਦਾ ਹੱਕ ਸਮੇਂ ਸਿਰ ਜਾਰੀ ਕਰੀ ਜਾਵੇ ਤਾਂ ਪੰਜਾਬ ਦੀ ਤਰੱਕੀ ਦੀ ਰਫ਼ਤਾਰ ਦੁੱਗਣੀ ਕੀਤੀ ਜਾ ਸਕਦੀ ਹੈ।
ਉਨ੍ਹਾਂ ਹੋਰ ਕਿਹਾ ਕਿ ਇਹ ਕੇਂਦਰ ਸਰਕਾਰ ਦੇ ਲੋਕ ਵਿਰੋਧੀ ਹੋਣ ਦੀ ਮੂੰਹ ਬੋਲਦੀ ਤਸਵੀਰ ਹੈ ਕਿ ਅੱਜ ਭਾਜਪਾ ਉਮੀਦਵਾਰਾਂ ਨੂੰ ਇਸ ਹਕੂਮਤ ਵੱਲੋਂ ਸਤਾਏ ਅੰਨਦਾਤਾ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਭਾਜਪਾ ਸਰਕਾਰ ਵੱਲੋਂ ਮੜ੍ਹੇ ਗਏ ਕਾਲ਼ੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 13 ਮਹੀਨਿਆਂ ਤੱਕ ਦਿੱਲੀ ਦੀਆਂ ਬਰੂਹਾਂ ’ਤੇੇ ਅੰਦੋਲਨ ਚਲਾਇਆ ਤੇ ਫੇਰ ਪ੍ਰਧਾਨ ਮੰਤਰੀ ਨੇ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਵਾਅਦਾ ਕੀਤਾ। ਮਗਰੋਂ ਉਹ ਮੁੱਕਰ ਗਏ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਪ੍ਰਧਾਨ ਮੰਤਰੀ ਨੇ ਵਿਸ਼ਵ ਭਰ ’ਚ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਵੀ ਤੌਹੀਨ ਕੀਤੀ ਹੈ।

Advertisement

Advertisement
Advertisement