For the best experience, open
https://m.punjabitribuneonline.com
on your mobile browser.
Advertisement

ਸਿਹਤ ਮੰਤਰੀ ਨੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ

08:32 AM Jun 14, 2024 IST
ਸਿਹਤ ਮੰਤਰੀ ਨੇ ਜ਼ਖ਼ਮੀਆਂ ਦਾ ਹਾਲ ਚਾਲ ਜਾਣਿਆ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਹਸਪਤਾਲ ਵਿੱਚ ਦਾਖਲ ਉੜਦਨ ਵਾਸੀ ਜ਼ਖ਼ਮੀ ਸ਼ਰਧਾਲੂਆਂ ਦਾ ਹਾਲ-ਚਾਲ ਜਾਣਦੇ ਹੋਏ।
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 13 ਜੂਨ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਿਛਲੇ ਦਿਨੀਂ ਸੜਕ ਹਾਦਸੇ ’ਚ ਜ਼ਖ਼ਮੀ ਹੋਏ ਬਨੂੜ ਨੇੜਲੇ ਪਿੰਡ ਉੜਦਣ ਵਾਸੀ ਤਿੰਨ ਸ਼ਰਧਾਲੂਆਂ ਦਾ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਪੁੱਜ ਕੇ ਹਾਲ-ਚਾਲ ਪੁੁੱਛਿਆ। ਇਸ ਦੌਰਾਨ ਉਨ੍ਹਾਂ ਤਿੰਨ ਸ਼ਰਧਾਲੂਆਂ ਦੀ ਮੌਤ ’ਤੇ ਦੁੱਖ ਵੀ ਜ਼ਾਹਰ ਕੀਤਾ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਫ਼ਰਿਸ਼ਤੇ ਸਕੀਮ ਤਹਿਤ ਸੜਕ ਹਾਦਸੇ ਦੇ ਪੀੜਤ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ। ਉਨ੍ਹਾਂ ਨੇ ਇਸ ਮੌਕੇ ਪਿੰਡ ਉੜਦਨ ਦੇ ਕੁਝ ਜ਼ਖ਼ਮੀ, ਜੋ ਪੀਜੀਆਈ ਚੰਡੀਗੜ੍ਹ ਤੇ ਨੀਲਮ ਹਸਪਤਾਲ ਰਾਜਪੁਰਾ ਵਿੱਚ ਦਾਖਲ ਹਨ, ਦੇ ਵੀ ਬਿਹਤਰ ਇਲਾਜ ਲਈ ਉੱਥੋਂ ਦੇ ਡਾਕਟਰਾਂ ਨਾਲ਼ ਗੱਲਬਾਤ ਕੀਤੀ ਤੇ ਬਿਹਤਰ ਇਲਾਜ ਦੀ ਤਾਕੀਦ ਕੀਤੀ। ਇਕ ਮੌਕੇ ਕਰਨਲ ਜੇਵੀ ਸਿੰਘ, ਡਾ. ਗਿਰੀਸ਼ ਸਾਹਨੀ ਅਤੇ ਹੋਰ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪਿੰਡ ਉੜਦਣ ਦੇ ਸ਼ਰਧਾਲੂ ਜਦੋਂ ਗੁਰਦੁਆਰਾ ਚਰਨ ਗੰਗਾ ਸਾਹਿਬ ਖੁਰਾਲਗੜ੍ਹ ਹੁਸ਼ਿਆਰਪੁਰ ਵਿਖੇ ਧਾਰਮਿਕ ਸਮਾਗਮ ਤੋਂ ਵਾਪਸ ਆ ਰਹੇ ਸਨ ਤਾਂ ਰਸਤੇ ਵਿੱਚ ਇਨ੍ਹਾਂ ਦਾ ਟਰੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਕਰਕੇ ਇਕੋ ਪਰਿਵਾਰ ਦੇ ਤਿੰਨ ਸ਼ਰਧਾਲੂਆਂ ਦਾ ਦੇਹਾਂਤ ਹੋ ਗਿਆ ਸੀ ਤੇ ਵੱਡੀ ਗਿਣਤੀ ਸ਼ਰਧਾਲੂ ਜ਼ਖ਼ਮੀ ਹੋਏ ਸਨ।

Advertisement

Advertisement
Advertisement
Author Image

joginder kumar

View all posts

Advertisement