ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਹਤ ਮੰਤਰੀ ਵੱਲੋਂ ਲੁਧਿਆਣਾ ਪ੍ਰਸ਼ਾਸਨ ਨਾਲ ਮੀਟਿੰਗ

06:56 AM Aug 01, 2024 IST
ਸਿਹਤ ਮੰਤਰੀ ਬਲਬੀਰ ਸਿੰਘ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ। -ਫੋਟੋ: ਪੰਜਾਬੀ ਟ੍ਰਿਬਿਊਨ

ਗਗਨਦੀਪ ਅਰੋੜਾ
ਲੁਧਿਆਣਾ, 31 ਜੁਲਾਈ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਵੈਕਟਰ-ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਲੁਧਿਆਣਾ ਵਿੱਚ ਪਾਣੀ ਅਤੇ ਵੈਕਟਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਕ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਇਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਵਿੱਚ ਨਿਰਵਿਘਨ ਤਾਲਮੇਲ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰੇਕ ਅਧਿਕਾਰੀ ਕੋਲ ਕੇਸਾਂ ਦੇ ਸਾਰੇ ਵੇਰਵੇ, ਹੌਟਸਪਾਟ, ਨਮੂਨੇ ਅਤੇ ਹੋਰ ਜ਼ਰੂਰੀ ਜਾਣਕਾਰੀ ਆਸਾਨੀ ਨਾਲ ਉਪਲਬਧ ਹੋਣੀ ਚਾਹੀਦੀ ਹੈ। ਉਨ੍ਹਾਂ ਡਾਇਰੀਆ, ਹੈਜ਼ਾ, ਹੈਪੇਟਾਈਟਸ-ਏ, ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਸਮੂਹਿਕ ਜ਼ਿੰਮੇਵਾਰੀ ’ਤੇ ਵੀ ਚਾਨਣਾ ਪਾਇਆ। ਕਿਸੇ ਅਣਸੁਖਾਵੇਂ ਮਾਮਲੇ ਵਿੱਚ, ਮੰਤਰੀ ਨੇ ਨਗਰ ਨਿਗਮ, ਨਗਰ ਕੌਂਸਲਾਂ ਅਤੇ ਹੋਰ ਸਬੰਧਤ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਸਭ ਤੋਂ ਪਹਿਲਾਂ ਪਾਣੀ ਵਿੱਚ ਦੂਸ਼ਿਤ ਹੋਣ ਵਾਲੇ ਨੁਕਸ ਦੀ ਪਛਾਣ ਕਰਨ ਅਤੇ ਉਸ ਨੂੰ ਠੀਕ ਕਰਨ। ਜਦੋਂ ਤੱਕ ਇਸ ਨੁਕਸ ਨੂੰ ਠੀਕ ਨਹੀਂ ਕੀਤਾ ਜਾਂਦਾ, ਉਦੋਂ ਤੱਕ ਆਮ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਕੇਸਾਂ ਨੂੰ ਹੋਰ ਵਧਣ ਤੋਂ ਰੋਕਿਆ ਜਾ ਸਕੇ। ਘਰ-ਘਰ ਜਾ ਕੇ ਸਰਵੇਖਣ ਕੀਤਾ ਜਾਣਾ ਚਾਹੀਦਾ ਹੈ, ਅਤੇ ਪ੍ਰਭਾਵਿਤ ਖੇਤਰਾਂ ਵਿੱਚ ਲੋੜੀਂਦੀਆਂ ਦਵਾਈਆਂ ਪਹੁੰਚਾਈਆਂ ਜਾਣੀਆਂ ਚਾਹੀਦੀਆਂ ਹਨ। ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਲਾਰਵੇ ਦੀ ਪਛਾਣ ਕਰਨ ਅਤੇ ਘਰਾਂ ਵਿੱਚ ਪਾਣੀ ਦੇ ਕੰਟੇਨਰਾਂ ਦੀ ਰੋਜ਼ਾਨਾ ਜਾਂਚ ਕਰਨ ਬਾਰੇ ਜਾਗਰੂਕ ਕਰਨ ਲਈ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।
ਇਸ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਲਾਰਵੇ ਬਾਰੇ ਸਿੱਖਿਅਤ ਕਰਨ ਲਈ ਵਿਦਿਅਕ ਸੰਸਥਾਵਾਂ ਤੱਕ ਵੀ ਪਹੁੰਚ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ, ਸਿਹਤ ਮੰਤਰੀ ਵੱਲੋਂ ਆਮ ਆਦਮੀ ਕਲੀਨਿਕ ਦੇ ਬਾਹਰੀ ਰੋਗੀ ਵਿਭਾਗ (ਓ.ਪੀ.ਡੀ.), ਦਵਾਈਆਂ ਦੀ ਉਪਲਬਧਤਾ, ਓਟ ਸੈਂਟਰਾਂ ਦੇ ਕੰਮਕਾਜ ਅਤੇ ਨਸ਼ਾ ਛੁਡਾਊ ਦੀ ਸਮੀਖਿਆ ਕੀਤੀ।

Advertisement

Advertisement