For the best experience, open
https://m.punjabitribuneonline.com
on your mobile browser.
Advertisement

ਸਿਹਤ ਮੰਤਰੀ ਵੱਲੋਂ ਜੀਟੀਬੀ ਹਸਪਤਾਲ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

07:56 AM Nov 17, 2023 IST
ਸਿਹਤ ਮੰਤਰੀ ਵੱਲੋਂ ਜੀਟੀਬੀ ਹਸਪਤਾਲ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ
Advertisement

ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਗੁਰੂ ਤੇਗ ਬਹਾਦਰ (ਜੀਟੀਬੀ) ਹਸਪਤਾਲ ਦੀ ਮਾੜੀ ਹਾਲਤ ਨੂੰ ਲੈ ਕੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਦਿੱਤੇ ਹਨ। ਸਰਕਾਰ ਦੀ ਆਲੋਚਨਾ ਤੋਂ ਬਾਅਦ ਸੌਰਭ ਭਾਰਦਵਾਜ ਵੱਲੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਅੱਜ ਉਹ ਮਦਨ ਮੋਹਨ ਮਾਲਵੀਆ ਹਸਪਤਾਲ ਦਾ ਅਚਨਚੇਤ ਨਿਰੀਖਣ ਕਰ ਕੇ ਆਏ ਹਨ, ਜਿਥੇ ਸਫਾਈ ਦੇ ਪੁਖਤਾ ਪ੍ਰਬੰਧ ਸਨ। ਆਉਣ ਵਾਲੇ ਦਿਨਾਂ ਵਿੱਚ ਉਹ ਸਿਹਤ ਸਕੱਤਰ ਨੂੰ ਨਾਲ ਲੈ ਕੇ ਹੋਰ ਹਸਪਤਾਲਾਂ ਦਾ ਵੀ ਅਚਨਚੇਤ ਦੌਰਾ ਕਰਨਗੇ। ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਵੱਖ-ਵੱਖ ਹਸਪਤਾਲਾਂ ਦਾ ਮੁਆਇਨਾ ਕੀਤਾ। ਉਨ੍ਹਾਂ ਨੇ ਵੀਰਵਾਰ ਨੂੰ ਕਿਹਾ ਕਿ ਕੱਲ੍ਹ ਜੀਟੀਬੀ ਹਸਪਤਾਲ ਦਾ ਦੌਰਾ ਕੀਤਾ ਸੀ। ਸਿਹਤ ਸਕੱਤਰ ਨੂੰ ਉਥੇ ਸਫ਼ਾਈ ਵਿਵਸਥਾ ਤੇ ਸਹੂਲਤਾਂ ਦੀ ਕਮੀ ਨੂੰ ਲੈ ਕੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

Advertisement

Advertisement
Author Image

sukhwinder singh

View all posts

Advertisement
Advertisement
×