ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਹਤ ਮੰਤਰੀ ਵੱਲੋਂ ਪੰਜਾਬ ਦੌਰੇ ਦਾ ਆਗ਼ਾਜ਼

07:45 PM Jun 29, 2023 IST

ਨਿੱਜੀ ਪੱਤਰ ਪ੍ਰੇਰਕ

Advertisement

ਦੇਵੀਗੜ੍ਹ, 27 ਜੂਨ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ‘ਤੇ ਸੂਬੇ ਦੇ ਸਰਕਾਰੀ ਹਸਪਤਾਲਾਂ ਅੰਦਰ ਸੈਕੰਡਰੀ ਸਿਹਤ ਸੇਵਾਵਾਂ ਅਪਗ੍ਰੇਡ ਕਰਕੇ ਨਾਗਰਿਕਾਂ ਨੂੰ ਵਿਸ਼ਵ ਪੱਧਰੀ ਮਿਆਰੀ ਸਿਹਤ ਸਹੂਲਤਾਂ ਮੁਫ਼ਤ ਪ੍ਰਦਾਨ ਕਰਨ ਲਈ ਆਪਣੇ ਦੋ ਦਿਨਾਂ ਪੰਜਾਬ ਦੌਰੇ ਦੀ ਸ਼ੁਰੂਆਤ ਪਟਿਆਲਾ ਜ਼ਿਲ੍ਹੇ ਤੋਂ ਕੀਤੀ। ਇਸ ਮੌਕੇ ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਹਪਸਤਾਲਾਂ ਅੰਦਰ ਜਲਦ ਹੀ ਮਰੀਜ਼ ਸਹੂਲਤ ਸੈਂਟਰਾਂ (ਫੈਸਿਲੀਟੇਸ਼ਨ ਸੈਂਟਰ) ਦੀ ਸ਼ੁਰੂਆਤ ਕਰਕੇ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਖੇਤਰ ਵਿੱਚ ਨਵਾਂ ਇਨਕਲਾਬ ਲਿਆਂਦਾ ਜਾਵੇਗਾ, ਜਿਸ ਲਈ ਪੂਰਾ ਰੋਡ ਮੈਪ ਤਿਆਰ ਕਰ ਲਿਆ ਗਿਆ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਦੌਰੇ ਦੀ ਸ਼ੁਰੂਆਤ ਮੌਕੇ ਵਿਧਾਇਕ ਗੁਰਲਾਲ ਘਨੌਰ ਦੇ ਨਾਲ ਕਮਿਉਨਿਟੀ ਹਸਪਤਾਲ, ਘਨੌਰ ਦੀ ਜਮੀਨੀ ਹਕੀਕਤ ਜਾਨਣ ਲਈ ਡਾਕਟਰਾਂ ਤੇ ਮਰੀਜਾਂ ਨਾਲ ਗੱਲਬਾਤ ਕਰਕੇ ਹਸਪਤਾਲ ਦੀ ਨਵੀਂ ਤੇ ਪੁਰਾਣੀ ਇਮਾਰਤ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਘਨੌਰ ਦੇ ਹਸਪਤਾਲ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਕਰਨਗੇ।

Advertisement

ਇਸ ਤੋਂ ਬਾਅਦ ਡਾ. ਬਲਬੀਰ ਸਿੰਘ ਨੇ ਮਾਤਾ ਕੌਸ਼ੱਲਿਆ ਹਸਪਤਾਲ ਪਟਿਆਲਾ ਦਾ ਨਿਰੀਖਣ ਕੀਤਾ ਅਤੇ ਮਗਰੋਂ ਉਨ੍ਹਾਂ ਨੇ ਸਿਵਲ ਹਸਪਤਾਲ ਨਾਭਾ ਵਿੱਚ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਨਾਲ ਹਸਪਤਾਲ ਦੀ ਨਵੀਂ ਬਣ ਰਹੀ ਇਮਾਰਤ ਦਾ ਦੌਰਾ ਕੀਤਾ।

ਉਨ੍ਹਾਂ ਕਿਹਾ ਕਿ ਆਪਣਾ ਪੂਰੇ ਪੰਜਾਬ ਦਾ ਦੌਰਾ ਮੁਕੰਮਲ ਕਰਕੇ ਮੁੱਖ ਮੰਤਰੀ ਨੂੰ ਰਿਪੋਰਟ ਦੇਣਗੇ ਤਾਂ ਕਿ ਸੂਬੇ ਦੇ ਸਿਹਤ ਖੇਤਰ ਵਿੱਚ ਕਰਾਂਤੀਕਾਰੀ ਸੁਧਾਰ ਲਿਆਂਦਾ ਜਾ ਸਕੇ। ਡਾ. ਬਲਬੀਰ ਸਿੰਘ ਇੱਕ ਸਵਾਲ ਦੇ ਜਵਾਬ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਐੱਨਐੱਚਐੱਮ ਦਾ ਫੰਡ ਰੋਕਣ ਨੂੰ ਗ਼ੈਰਸੰਵਿਧਾਨਿਕ ਤੇ ਬਦਲਾਖੋਰੀ ਕਰਾਰ ਦਿੰਦਿਆਂ ਕਿਹਾ ਕਿ ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਿਹਤ ਖੇਤਰ ‘ਚ ਸੁਧਾਰ ਲਈ ਫੰਡਾਂ ਦੀ ਕੋਈ ਘਾਟ ਨਹੀਂ ਛੱਡੀ ਹੈ।

ਧੂਰੀ (ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ): ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਸਬ ਡਵੀਜ਼ਨਲ ਹਸਪਤਾਲ ਧੂਰੀ ਅਤੇ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਨ ਲਈ ਇੱਥੇ ਪਹੁੰਚੇ ਹੋਏ ਸਨ। ਇਸ ਮੌਕੇ ਪੰਜਾਬ ਹੈਲਥ ਸਿਸਟਮ ਦੇ ਐੱਮਡੀ ਪਰਦੀਪ ਅਗਰਵਾਲ ਵੀ ਉਨ੍ਹਾਂ ਦੇ ਨਾਲ ਸਨ। ਸਿਹਤ ਮੰਤਰੀ ਨੇ ਕਿਹਾ ਕਿ ਜਲਦ ਹੀ 550 ਨਵੇਂ ਡਾਕਟਰ ਭਰਤੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਵੇਂ ਡਾਕਟਰਾਂ ਦੀ ਭਰਤੀ ਨਾਲ ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਨੂੰ ਹਫ਼ਤੇ ਦੇ ਸੱਤੇ ਦਿਨ 24 ਘੰਟੇ ਕਾਰਜਸ਼ੀਲ ਕਰਨਾ ਯਕੀਨੀ ਬਣਾਇਆ ਜਾਵੇਗਾ।

ਘਨੌਰ (ਨਿੱਜੀ ਪੱਤਰ ਪ੍ਰੇਰਕ): ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਮਿਊਨਿਟੀ ਹਸਪਤਾਲ, ਘਨੌਰ ਦੀ ਜ਼ਮੀਨੀ ਹਕੀਕਤ ਜਾਣਨ ਲਈ ਡਾਕਟਰਾਂ ਤੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਹਸਪਤਾਲ ਦੀ ਨਵੀਂ ਤੇ ਪੁਰਾਣੀ ਇਮਾਰਤ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਗੁਰਲਾਲ ਘਨੌਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਘਨੌਰ ਦੇ ਹਸਪਤਾਲ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਕਰਨਗੇ।

ਸਾਢੇ ਪੰਜ ਸੌ ਨਵੇਂ ਡਾਕਟਰ ਭਰਤੀ ਕਰਨ ਦਾ ਐਲਾਨ

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਲਦ ਹੀ ਸੂਬੇ ਦੇ ਸਾਰੇ ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ ਦੇ ਅਤੇ ਕਮਿਊਨਿਟੀ ਹਸਪਤਾਲਾਂ ਦਾ ਨਵੀਨੀਕਰਨ ਕੀਤਾ ਜਾਵੇਗਾ ਜਿਸ ਨਾਲ ਸਮੁੱਚੇ ਸੈਕੰਡਰੀ ਸਿਹਤ ਖੇਤਰ ਦੀ ਦਸ਼ਾ ਨੂੰ ਕ੍ਰਾਂਤੀਕਾਰੀ ਪੱਧਰ ਉੱਪਰ ਸੁਧਾਰਨ ਵਿੱਚ ਵੱਡੀ ਮਦਦ ਮਿਲੇਗੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਨ ਲਈ ਇੱਥੇ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਜਲਦ ਹੀ 550 ਨਵੇਂ ਡਾਕਟਰ ਭਰਤੀ ਕੀਤੇ ਜਾ ਰਹੇ ਹਨ ਅਤੇ ਡਾਕਟਰਾਂ ਦੇ ਨਾਲ-ਨਾਲ ਲੋੜੀਂਦੇ ਪੈਰਾ-ਮੈਡੀਕਲ ਸਟਾਫ਼ ਦੀ ਭਰਤੀ ਵੀ ਯਕੀਨੀ ਬਣਾਈ ਜਾ ਰਹੀ ਹੈ। ਇਸਦੇ ਨਾਲ ਹੀ ਡਾਕਟਰਾਂ ਨੂੰ ਕੰਮ ਕਰਨ ਲਈ ਚੰਗਾ ਮਾਹੌਲ ਪ੍ਰਦਾਨ ਕਰਨ ਅਤੇ ਬਿਹਤਰ ਮਿਹਨਤਾਨਾ ਦੇਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਵੇਂ ਡਾਕਟਰਾਂ ਦੀ ਭਰਤੀ ਨਾਲ ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਨੂੰ ਹਫ਼ਤੇ ਦੇ ਸੱਤੇ ਦਿਨ 24 ਘੰਟੇ ਕਾਰਜਸ਼ੀਲ ਕਰਨਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਪਹਿਲੀ ਵਾਰ ਬਣਨ ਵਾਲੇ ਇਨ੍ਹਾਂ ਮਰੀਜ਼ ਸਹਾਇਤਾ ਕੇਂਦਰਾਂ ਵਿੱਚ ਮੌਜੂਦ ਸਟਾਫ਼ ਹੀ ਮਰੀਜ਼ ਦੀ ਪਰਚੀ ਬਣਵਾ ਕੇ ਡਾਕਟਰ ਨੂੰ ਵਿਖਾਉਣਾ, ਟੈਸਟ ਕਰਵਾਉਣਾ ਅਤੇ ਦਵਾਈ ਦਿਵਾਉਣ ਲਈ ਪਾਬੰਦ ਹੋਵੇਗਾ ਤਾਂ ਜੋ ਆਮ ਲੋਕਾਂ ਨੂੰ ਬੇਲੋੜੀ ਖੱਜਲ-ਖੁਆਰੀ ਤੋਂ ਬਚਾਇਆ ਜਾ ਸਕੇ।

Advertisement
Tags :
ਆਗਾਜ਼ਸਿਹਤਦੌਰੇਪੰਜਾਬਮੰਤਰੀਵੱਲੋਂ