ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਗਰੂਰ ਸਿਵਲ ਹਸਪਤਾਲ ’ਚ ਨਾਰਮਲ ਸਲਾਈਨ ਲਗਾਉਣ ਨਾਲ 15 ਮਹਿਲਾ ਮਰੀਜ਼ਾਂ ਦੀ ਸਿਹਤ ਵਿਗੜੀ

09:42 PM Mar 14, 2025 IST
featuredImage featuredImage
ਸੰਗਰੂਰ ਹਸਪਤਾਲ ਚ ਹਾਲਾਤ ਦਾ ਜਾਇਜ਼ਾ ਲੈਂਦੇ ਹੋਏ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ।
ਗੁਰਦੀਪ ਸਿੰਘ ਲਾਲੀ
Advertisement

ਸੰਗਰੂਰ, 14 ਮਾਰਚ

15 patients report 'mild reactions' after use of IV fluid at hospital in Punjab's Sangrur ਸੰਗਰੂਰ ਸਿਵਲ ਹਸਪਤਾਲ ਚ ਨਾਰਮਲ ਸਲਾਈਨ (IV fluid) ਭਾਵ ਗਲੂਕੋਜ਼ ਲਗਾਉਣ ਤੋਂ ਬਾਅਦ ਕੁਝ ਮਰੀਜ਼ਾਂ ਦੀ ਸਿਹਤ ਵਿਗੜ ਗਈ। ਇਸ ਮਗਰੋਂ ਸਿਹਤ ਵਿਭਾਗ ਨੂੰ ਹੱਥਾਂ ਪੈਰਾਂ ਦੀ ਪੈ ਗਈ। ਇਸ ਘਟਨਾ ਤੋਂ ਬਾਅਦ ਪੂਰੇ ਪੰਜਾਬ ਦੇ ਹਸਪਤਾਲਾਂ ਵਿੱਚ ਇਸ ਬੈਚ ਨਾਲ ਸਬੰਧਿਤ ਨਾਰਮਲ ਸਲਾਈਨ ਦੀ ਵਰਤੋਂ ’ਤੇ ਰੋਕ ਲਗਾ ਦਿੱਤੀ ਗਈ ਹੈ।

Advertisement

ਪੰਜਾਬ ਦੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਗਾਇਨੀ ਵਾਰਡ ਵਿੱਚ ਦਾਖਲ ਮਹਿਲਾ ਮਰੀਜ਼ਾਂ ਦੀ ਸਿਹਤ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ ਉਤੇ ਮੌਜੂਦ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਮੀਡੀਆ ਦੇ ਰੂਬਰੂ ਹੁੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ 14 ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਾਰੇ ਹੀ ਸਿਹਤਯਾਬ ਹਨ। ਉਨ੍ਹਾਂ ਦੱਸਿਆ ਕਿ ਨਾਰਮਲ ਸਲਾਈਨ ਲਗਾਏ ਜਾਣ ਕਾਰਨ ਪਹਿਲਾਂ 3 ਮਰੀਜ਼ਾਂ ਨੂੰ ਸਿਹਤ ਸਬੰਧੀ ਕੁਝ ਦਿੱਕਤ ਪੇਸ਼ ਆਈ ਸੀ ਪਰ ਮੌਕੇ ਉੱਤੇ ਮੌਜੂਦ ਡਾਕਟਰਾਂ ਵੱਲੋਂ ਵਧੀਆ ਢੰਗ ਨਾਲ ਇਲਾਜ ਕੀਤਾ ਗਿਆ ਅਤੇ ਕਿਸੇ ਵੀ ਮਰੀਜ਼ ਨੂੰ ਰੈਫਰ ਕਰਨ ਦੀ ਲੋੜ ਨਹੀਂ ਪਈ।

ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਇਸ ਬੈਚ ਨਾਲ ਸਬੰਧਿਤ ਨਾਰਮਲ ਸਲਾਈਨ ਦੀ ਵਰਤੋਂ ਕਰਨ ਉਤੇ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਰੱਗ ਇੰਸਪੈਕਟਰ ਵੱਲੋਂ ਇਸ ਦੇ ਨਮੂਨੇ ਲੈ ਕੇ ਜਾਂਚ ਲਈ ਲੈਬਾਰਟਰੀ ਵਿੱਚ ਭੇਜਿਆ ਜਾ ਰਿਹਾ ਹੈ ਜਿਸ ਦੇ ਨਤੀਜੇ ਅਗਲੇ ਦੋ ਤਿੰਨ ਦਿਨਾਂ ਵਿੱਚ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਨਮੂਨੇ ਅਯੋਗ ਪਾਏ ਗਏ ਤਾਂ ਸਬੰਧਤ ਸਪਲਾਇਰ/ਫਰਮ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਵੀ ਪੁੱਜ ਕੇ ਹਾਲਾਤ ਦਾ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ ਨਾਲ ਏਡੀਸੀ ਵਿਕਾਸ ਹੀਰਾ, ਐਸ ਡੀ ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਿਵਲ ਸਰਜਨ ਡਾ. ਸੰਜੇ ਕਾਮਰਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਸੀਨੀਅਰ ਮੈਡੀਕਲ ਅਫਸਰ ਡਾ. ਬਲਜੀਤ ਸਿੰਘ ਵੀ ਹਾਜ਼ਰ ਸਨ।

 

 

Advertisement
Tags :
15 patients report 'mild reactions' after use of IV fluid at hospital in Punjab's Sangrur