ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਭੁੱਖ ਹੜਤਾਲ ਕਰਨਗੇ ਸਿਹਤ ਅਧਿਕਾਰੀ

08:33 AM Sep 04, 2024 IST

ਪੱਤਰ ਪ੍ਰੇਰਕ
ਚੰਡੀਗੜ੍ਹ, 3 ਸਤੰਬਰ
ਸਿਹਤ ਵਿਭਾਗ ਪੰਜਾਬ ਅਧੀਨ ਕੰਮ ਕਰਦੇ ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ ਵੱਲੋਂ ਆਪਣੇ ਤਿੰਨ ਮਹੀਨਿਆਂ ਦੇ ਰੁਕੇ ਹੋਏ ਇਨਸੈਂਟਿਵ ਜਾਰੀ ਕਰਵਾਉਣ ਤੇ ਹੋਰ ਕਈ ਮੰਗਾਂ ਹੱਲ ਕਰਵਾਉਣ ਲਈ 12 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਭੁੱਖ ਹੜਤਾਲ ਸ਼ੁਰੂ ਕਰਨ ਅਤੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਐਸੋਸੀਏਸ਼ਨ ਦੀ ਜਨਰਲ ਸਕੱਤਰ ਦੀਪਸ਼ਿਖਾ ਨੇ ਦੱਸਿਆ ਕਿ ਹੈਲਥ ਅਫ਼ਸਰਾਂ ਦੀਆਂ ਮੰਗਾਂ ਨੂੰ ਲੈ ਕੇ 16 ਜੁਲਾਈ ਨੂੰ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਦਾ ਸੱਦਾ ਮਿਲਿਆ ਹੋਇਆ ਸੀ ਜੋ ਕਿ ਇੱਕ ਦਿਨ ਪਹਿਲਾਂ 15 ਜੁਲਾਈ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਮੀਟਿੰਗ ਲਈ ਕੋਈ ਸੱਦਾ ਪੱਤਰ ਜਾਰੀ ਨਹੀਂ ਕੀਤਾ ਗਿਆ ਜਿਸ ਕਰਕੇ ਸਿਹਤ ਅਫ਼ਸਰਾਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਸਿਹਤ ਅਫਸਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਹੜਤਾਲ ਕਰਕੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਪੂਰੀ ਤਰ੍ਹਾ ਕੰਮ ਬੰਦ ਕਰਦੇ ਹੋਏ ਪਿੰਡਾਂ ਵਿੱਚ ਮਿਲਣ ਵਾਲੀਆਂ ਸਿਹਤ ਸੇਵਾਵਾਂ ਨੂੰ ਠੱਪ ਕਰਨਗੇ। ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਇਸ ਤੋਂ ਬਾਅਦ ਆਉਣ ਵਾਲੀਆਂ ਜ਼ਿਮਨੀ ਅਤੇ ਪੰਚਾਇਤੀ ਚੋਣਾਂ ਵਿੱਚ ਉਹ ਸਾਰੇ ਪੰਜਾਬ ਵਿੱਚ ਲੜੀਵਾਰ ਰੈਲੀਆਂ ਕਰਨਗੇ ਅਤੇ ਲੋਕਾਂ ਨੂੰ ਸਰਕਾਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਜਾਗਰੂਕ ਕਰਨਗੇ।

Advertisement

Advertisement