ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦੁਆਰਾ ਰਾਜੌਰੀ ਗਾਰਡਨ ਵਿੱਚ ਸਿਹਤ ਜਾਂਚ ਕੈਂਪ

10:28 AM Oct 28, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਅਕਤੂਬਰ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਲਾਇਨਜ਼ ਕਲੱਬ ਦੇ ਸਹਿਯੋਗ ਨਾਲ ਸਿਹਤ ਜਾਂਚ ਕੈਂਪ ਲਾਇਆ ਗਿਆ। ਇਸ ਦੌਰਾਨ ਕੁਦਰਤੀ ਤਰੀਕੇ ਨਾਲ ਬਿਮਾਰੀਆਂ ਦਾ ਇਲਾਜ ਕਰਨ ਬਾਰੇ ਇੱਕ ਸੈਮੀਨਾਰ ਵੀ ਕਰਵਾਇਆ ਗਿਆ, ਜਿਸ ਵਿੱਚ ਦੱਸਿਆ ਗਿਆ ਕਿ ਨੈਚਰੋਪੈਥੀ ਦੁਆਰਾ ਹਰ ਤਰ੍ਹਾਂ ਦੀਆਂ ਬਿਮਾਰੀਆਂ ਦਾ ਇਲਾਜ ਸੰਭਵ ਹੈ। ਗੁਰਦੁਆਰੇ ਦੇ ਪ੍ਰਧਾਨ ਹਰਮਨਜੀਤ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਖੰਨਾ, ਖਜ਼ਾਨਚੀ ਪ੍ਰੀਤਪ੍ਰਤਾਮ ਸਿੰਘ ਵਿੱਕੀ, ਸਿੱਖ ਯੁਵਕ ਫਾਊਂਡੇਸ਼ਨ ਦੇ ਮੁਖੀ ਹਰਨੀਕ ਸਿੰਘ ਤੇ ਅਜੀਤ ਸਿੰਘ ਮੋਂਗਾ ਆਦਿ ਹਾਜ਼ਰ ਸਨ। ਗੁਰਦੁਆਰੇ ਵਿੱਚ ਚੱਲ ਰਹੀ ਡਿਸਪੈਂਸਰੀ ਦੇ ਚੇਅਰਮੈਨ ਰਾਜਾ ਬਖਸ਼ੀ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਕੈਂਪ ਸਮੇਂ ਸਮੇਂ ’ਤੇ ਲਗਾਏ ਜਾਂਦੇ ਹਨ, ਜਿਸ ਵਿੱਚ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਜਾਂਦੀ ਹੈ।

Advertisement

Advertisement