For the best experience, open
https://m.punjabitribuneonline.com
on your mobile browser.
Advertisement

ਸਿਹਤ ਕਰਮਚਾਰੀਆਂ ਵੱਲੋਂ ਕੇਂਦਰ ਸਰਕਾਰ ਦੀ ਨਿੰਦਾ

08:56 AM Mar 21, 2024 IST
ਸਿਹਤ ਕਰਮਚਾਰੀਆਂ ਵੱਲੋਂ ਕੇਂਦਰ ਸਰਕਾਰ ਦੀ ਨਿੰਦਾ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਵੀਂ ਦਿੱਲੀ (ਪੱਤਰ ਪ੍ਰੇਰਕ): ਸਿਹਤ ਸੰਸਥਾਵਾਂ ਦੀਆਂ ਯੂਨੀਅਨਾਂ ਨੇ ਅੱਜ ਸਿਹਤ ਕਰਮਚਾਰੀਆਂ ਦੀ ਇੱਕ ਮੀਟਿੰਗ ਕੀਤੀ। ਦਿੱਲੀ ਦੇ ਪ੍ਰਮੁੱਖ ਹਸਪਤਾਲਾਂ ਦੇ ਕਰਮਚਾਰੀਆਂ ਨੇ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਮੌਕੇ ਪ੍ਰੋਗਰਾਮ ਦਾ ਆਗਾਜ਼ ਕਰਦਿਆਂ ਏਕਟੂ ਦਿੱਲੀ ਸੂਬਾ ਕਮੇਟੀ ਦੇ ਪ੍ਰਧਾਨ ਸੰਤੋਸ਼ ਰਾਏ ਨੇ ਕਿਹਾ ਕਿ ਜਿਸ ਤਰ੍ਹਾਂ ਮੋਦੀ ਸਰਕਾਰ ਜਨਤਕ ਸਿਹਤ ਸੰਸਥਾਵਾਂ ਦਾ ਨਿੱਜੀਕਰਨ ਕਰਨ ਲਈ ਉਤਾਵਲੀ ਹੈ, ਉਸ ਨਾਲ ਜਲਦੀ ਹੀ ਦੇਸ਼ ਦੇ ਲੋਕਾਂ ਲਈ ਮੁੱਢਲਾ ਇਲਾਜ ਵੀ ਮੁਸ਼ਕਲ ਹੋ ਜਾਵੇਗਾ। ਕਲਾਵਤੀ ਸਰਨ ਹਸਪਤਾਲ ਕੰਟਰੈਕਟ ਐਂਪਲਾਈਜ਼ ਯੂਨੀਅਨ (ਏਕਟੂ) ਦੇ ਜਨਰਲ ਸਕੱਤਰ ਸੇਵਕ ਰਾਮ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਦਿੱਲੀ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਕਲਾਵਤੀ ਸਰਨ ਹਸਪਤਾਲ ਨੇ ਕਰੋਨਾ ਯੋਧਿਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ।

Advertisement

Advertisement
Author Image

joginder kumar

View all posts

Advertisement
Advertisement
×