ਭਬਾਤ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ
06:57 AM Apr 04, 2024 IST
ਜ਼ੀਰਕਪੁਰ: ਨਗਰ ਕੌਂਸਲ ਅਧੀਨ ਆਉਂਦੇ ਪਿੰਡ ਭਬਾਤ ਵਿਚ ਅੱਜ ਪਿੰਡ ਵਾਸੀਆਂ ਨੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਐੱਨਕੇ ਸ਼ਰਮਾ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਪੂਰੇ ਪਿੰਡ ਦਾ ਦੌਰਾ ਕੀਤਾ ਅਤੇ ਫੈਲੀ ਗੰਦਗੀ ਲਈ ਮੌਜੂਦਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਜੇਕਰ ਸਮੇਂ ਸਿਰ ਗਲੀਆਂ ਨਾਲੀਆਂ ਦੀ ਮੁਰੰਮਤ ਅਤੇ ਸਫ਼ਾਈ ਦਾ ਧਿਆਨ ਰੱਖਿਆ ਜਾਂਦਾ ਤਾਂ ਲੋਕਾਂ ਨੂੰ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪੈਂਦਾ। ਉਨ੍ਹਾਂ ਕਿਹਾ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਇਥੇ ਸਮੇਂ ਸਮੇਂ ਤੇ ਪਾਈਪਾਂ ਦੀ ਲੀਕੇਜ ਦੀ ਜਾਂਚ, ਸੀਵਰੇਜ ਦੀ ਸਫਾਈ ਅਤੇ ਹੋਰ ਲੋੜੀਂਦੇ ਕੰਮ ਕਰਵਾਏ ਜਾਂਦੇ ਸਨ ਤਾਂ ਕਿ ਲੋਕਾਂ ਨੂੰ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਭਬਾਤ ਦੇ ਕਮਿਊਨਿਟੀ ਸੈਂਟਰ ਅਤੇ ਪਾਰਕ ਦਾ ਦੌਰਾ ਵੀ ਕੀਤਾ। -ਪੱਤਰ ਪ੍ਰੇਰਕ
Advertisement
Advertisement