ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਸਲਿਮ ਤੇ ਗੁੱਜਰ ਭਾਈਚਾਰੇ ਦੀਆਂ ਮੁਸ਼ਕਲਾਂ ਸੁਣੀਆਂ

06:29 AM Feb 08, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਸ੍ਰੀ ਹਰਗੋਬਿੰਦਪੁਰ, 7 ਫਰਵਰੀ
ਮੁਸਲਿਮ ਤੇ ਗੁੱਜਰ ਭਾਈਚਾਰੇ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣਨ ਲਈ ਅੱਜ ਨੈਸ਼ਨਲ ਯੂਥ ਪਾਰਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਗਿੱਲ ਤੇ ਤਿੰਨ ਮੈਂਬਰਾਂ- ਉਂਕਾਰ ਸਿੰਘ, ਅੰਮ੍ਰਿਤਪਾਲ ਸਿੰਘ ਕਲਿਆਣ ਤੇ ਤਾਲਬ ਹੁਸੈਨ ਸੰਤੋਸ਼ ਨਗਰ ਦੇ ਲਗਭਗ 20 ਡੇਰਿਆਂ ਦਾ ਦੌਰਾ ਕੀਤਾ। ਇਸ ਮੌਕੇ ਸ੍ਰੀ ਗਿੱਲ ਨੇ ਕਿਹਾ ਕਿ ਸੰਤੋਸ਼ ਨਗਰ ਦੇ 20 ਡੇਰਿਆਂ ਦੇ ਗੰਦੇ ਪਾਣੀ ਦੇ ਨਿਕਾਸ ਲਈ ਸੀਵਰੇਜ ਸਿਸਟਮ ਦੀ ਜ਼ਰੂਰਤ ਪੂਰੀ ਨਾ ਕਰਕੇ ਬਹੁ ਗਿਣਤੀ ਪਰਿਵਾਰਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ।
ਇਸ ਦੌਰਾਨ ਤਾਲਬ ਹੁਸੈਨ ਨੇ ਦੱਸਿਆ ਕਿ ਉਨ੍ਹਾਂ ਨੂੰ ਵਕਫ਼ ਬੋਰਡ ਵੱਲੋਂ ਇੱਕ ਏਕੜ ਜ਼ਮੀਨ ਕਬਰਿਸਤਾਨ ਲਈ ਦਿੱਤੀ ਗਈ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਅਜੇ ਤੱਕ ਅਲਾਟ ਹੋਈ ਜ਼ਮੀਨ ਦੇ ਮਾਲਕੀ ਹੱਕ ਨਹੀਂ ਦਿੱਤੇ ਗਏ। ਮੁਹੰਮਦ ਸਫੀ ਨੇ ਦੱਸਿਆ ਕਿ ਉਨ੍ਹਾਂ ਦੇ ਆਪਣੇ ਟੱਬਰ ਦੀਆਂ 70 ਵੋਟਾਂ ਨਵੀਆਂ ਬਣਨ ਵਾਲੀਆਂ ਹਨ, ਪਰ ਬੀਐੱਲਓ ਉਨ੍ਹਾਂ ਦੀਆਂ ਵੋਟਾਂ ਨਹੀਂ ਬਣਾ ਰਹੇ। ਬਾਅਦ ’ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਗਿੱਲ ਨੇ ਦੱਸਿਆ ਕਿ ਦੌਰੇ ਦੌਰਾਨ ਪਤਾ ਲੱਗਾ ਹੈ ਕਿ ਇੱਥੇ ਗੁੱਜਰਾਂ ਨੂੰ ਅਜੇ ਤੱਕ ਜਲ ਸਪਲਾਈ ਯੋਜਨਾ ਤਹਿਤ ਪੀਣ ਵਾਲਾ ਸ਼ੁੱਧ ਪਾਣੀ ਨਸੀਬ ਨਹੀਂ ਹੋ ਸਕਿਆ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਨੈਸ਼ਨਲ ਯੂਥ ਪਾਰਟੀ ਵੱਲੋਂ ਚੁੱਕੇ ਮੁੱਦਿਆਂ ਦਾ ਫੌਰੀ ਤੌਰ ’ਤੇ ਨੋਟਿਸ ਲੈ ਕੇ ਇਸ ਭਾਈਚਾਰੇ ਦੀ ਪੁਸ਼ਤ-ਪਨਾਹੀ ਕੀਤੀ ਜਾਵੇ।

Advertisement

Advertisement