ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
07:29 AM Sep 19, 2024 IST
Advertisement
ਮਾਨਸਾ: ਮਾਨਸਾ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਦੇ ਘਰਾਂ ਦੇ ਨਜ਼ਦੀਕ ਅਤੇ ਸੁਖਾਲੇ ਢੰਗ ਨਾਲ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਮਾਨਸਾ ਜ਼ਿਲ੍ਹੇ ਦੇ ਪਿੰਡ ਰਾਏਪੁਰ ਵਿੱਚ ਜਨ ਸੁਣਵਾਈ ਕੈਂਪ ਲਗਾਇਆ ਗਿਆ, ਜਿੱਥੇ ਆਮ ਲੋਕਾਂ ਦੀਆਂ ਸਾਂਝੀਆਂ ਅਤੇ ਨਿੱਜੀ ਸਮੱਸਿਆਵਾਂ ਸੁਣੀਆਂ ਗਈਆਂ। ਨਾਇਬ ਤਹਿਸੀਲਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਪਿੰਡ ਰਾਏਪੁਰ ਵਿਖੇ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਰਾਏਪੁਰ ਤੋਂ ਇਲਾਵਾ ਬਹਿਣੀਵਾਲ, ਧਿੰਗੜ, ਚਹਿਲਾਂਵਾਲਾ, ਬਣਾਂਵਾਲੀ, ਤਲਵੰਡੀ ਅਕਲੀਆ, ਦਲੀਏਵਾਲੀ, ਮਾਖਾ, ਰਾਏਪੁਰ-2, ਛਾਪਿਆਂਵਾਲੀ ਅਤੇ ਪੇਰੋਂ ਪਿੰਡ ਦੇ ਵਸਨੀਕ ਸਾਂਝੀਆਂ ਸਮੱਸਿਆਵਾਂ ਲੈ ਕੇ ਪਹੁੰਚੇ। ਇਸ ਕੈਂਪ ਦੌਰਾਨ ਪ੍ਰਾਪਤ ਬਹੁਤੀਆਂ ਸਮੱਸਿਆਵਾਂ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ ਗਿਆ ਤੇ ਰਹਿੰਦੀਆਂ ਦਰਖ਼ਾਸਤਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਂਬੱਧ ਨਿਪਟਾਰੇ ਲਈ ਸੌਂਪ ਦਿੱਤੀਆਂ ਗਈਆਂ ਹਨ। -ਪੱਤਰ ਪ੍ਰੇਰਕ
Advertisement
Advertisement
Advertisement