ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਥਰਮਲ ਦੇ ਪ੍ਰਦੂਸ਼ਣ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

06:18 AM Apr 19, 2024 IST
ਥਰਮਲ ਪਲਾਂਟ ਦੀ ਅਫ਼ਸਰ ਕਲੋਨੀ ਵਿੱਚ ਲੋਕਾਂ ਨਾਲ ਮੀਟਿੰਗ ਕਰਦੇ ਹੋਏ ਅਧਿਕਾਰੀ। -ਫੋਟੋ: ਜਗਮੋਹਨ ਸਿੰਘ

ਪੱਤਰ ਪ੍ਰੇਰਕ
ਘਨੌਲੀ, 18 ਅਪਰੈਲ
ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅੰਬੂਜਾ ਸੀਮਿੰਟ ਫੈਕਟਰੀ ਅਤੇ ਥਰਮਲ ਪਲਾਂਟ ਦੇ ਪ੍ਰਦੂਸ਼ਣ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਫੈਕਟਰੀ ਪ੍ਰਬੰਧਕਾਂ ਨੇ ਪ੍ਰਦੂਸ਼ਣ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਫੈਕਟਰੀ ਅਤੇ ਪਲਾਂਟ ਨੇੜਲੇ 4 ਪਿੰਡਾਂ ਲੋਹਗੜ੍ਹ ਫਿੱਡੇ, ਨੂੰਹੋਂ, ਦਬੁਰਜੀ ਅਤੇ ਰਤਨਪੁਰਾ ਦੇ ਵਸਨੀਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਪ੍ਰਦੂਸ਼ਣ ਨਾਲ ਸਬੰਧਤ ਸਮੱਸਿਆਵਾਂ ਸੁਣੀਆਂ। ਇਸ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਭਾਵੇਂ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵੀ ਥਰਮਲ ਪਲਾਂਟ ਦੀ ਅਫਸਰ ਕਾਲੋਨੀ ਦੇ ਫੀਲਡ ਹੋਸਟਲ ਨੇੜੇ ਪੁੱਜ ਗਏ ਸਨ, ਪਰ ਉਨ੍ਹਾਂ ਤੋਂ ਪਹਿਲਾਂ ਹੀ ਚੋਣ ਕਮਿਸ਼ਨ ਦਾ ਅਮਲਾ ਮੌਕੇ ’ਤੇ ਪੁੱਜਿਆ ਹੋਣ ਕਾਰਨ ਉਹ ਮੀ‌ਟਿੰਗ ਵਿੱਚ ਸ਼ਾਮਲ ਨਾ ਹੋ ਸਕੇ। ਪ੍ਰਦੂਸ਼ਣ ਵਿਭਾਗ ਦੀ ਐਕਸੀਅਨ ਅਨੁਰਾਧਾ, ਐੱਸਡੀਓ ਚਰਨਜੀਤ ਰਾਏ ਅਤੇ ਤਹਿਸੀਲਦਾਰ ਕੁਲਦੀਪ ਸਿੰਘ ਦੀ ਹਾਜ਼ਰੀ ਦੌਰਾਨ ਚਾਰੇ ਪਿੰਡਾਂ ਦੇ ਵਸਨੀਕਾਂ ਨੇ ਅੰਬੂਜਾ ਫੈਕਟਰੀ ਦੇ ਸੀਐੱਮਓ ਨਾਰਥ ਇੰਡੀਆ ਮੁਕੇਸ਼ ਸਕਸੈਨਾ, ਰੂਪਨਗਰ ਯੂਨਿਟ ਦੇ ਮੁਖੀ ਸ਼ਸ਼ੀ ਭੂਸ਼ਣ ਮੁਖੀਜਾ, ਡੀਜੀਐੱਮ ਐੱਚਆਰ ਰਿਤੇਸ਼ ਜੈਨ ਅਤੇ ਅੰਬੂਜਾ ਸੀਮਿੰਟ ਫਾਊਂਡੇਸ਼ਨ ਮੁਖੀ ਸੰਜੇ ਸ਼ਰਮਾ ’ਤੇ ਆਧਾਰਿਤ ਟੀਮ ਨੂੰ ਪ੍ਰਦੂਸ਼ਣ ਸਬੰਧੀ ਤਿੱਖੇ ਸਵਾਲ ਕੀਤੇ।
ਲੋਕਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਪ੍ਰਦੂਸ਼ਣ ਵਿਭਾਗ ਦੀ ਟੀਮ ਨੇ ਦੱਸਿਆ ਕਿ ਆਈਆਈਟੀ ਰੂਪਨਗਰ ਤੋਂ ਇਲਾਵਾ ਹੈਦਰਾਬਾਦ ਦੀ ਇੱਕ ਟੀਮ ਦੁਆਰਾ ਵਿਸ਼ੇਸ਼ ਰਿਪੋਰਟ ਤਿਆਰ ਕਰਵਾਈ ਗਈ ਹੈ, ਜਿਸ ’ਤੇ ਕੰਮ ਸ਼ੁਰੂ ਹੋ ਚੁੱਕਿਆ ਹੈ। ਅੰਬੂਜਾ/ਅਡਾਨੀ ਕੰਪਨੀ ਦੇ ਉੱਤਰ ਭਾਰਤ ਦੇ ਸੀਐੱਮਓ ਮੁਕੇਸ਼ ਸਕਸੈਨਾ ਨੇ ਲੋਕਾਂ ਨੂੰ ਦੱਸਿਆ ਕਿ ਇੱਕ ਕਰੋੜ ਰੁਪਏ ਦੀ ਲਾਗਤ ਵਾਲੀ ਕੰਨਵੇਅਰ ਬੈਲਟ ਨੂੰ ਬਦਲ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਈਲੋ ਨੇੜੇ ਪੁਰਾਣੇ ਕੰਪਰੈਸ਼ਰ ਵੀ ਬਦਲੇ ਗਏ ਹਨ। ਉਨ੍ਹਾਂ ਲੋਕਾਂ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਪ੍ਰਦੂਸ਼ਣ ਘੱਟ ਕਰਨ ਲਈ ਸਿਰਫ ਚਾਰ ਮਹੀਨਿਆਂ ਦਾ ਸਮਾਂ ਦਿੱਤਾ ਜਾਵੇ। ਲੋਕਾਂ ਨੇ ਉਨ੍ਹਾਂ ਵੱਲੋਂ ਦਿੱਤੇ ਭਰੋਸੇ ’ਤੇ ਯਕੀਨ ਕਰਦਿਆਂ ਹੋਇਆਂ ਫੈਕਟਰੀ ਪ੍ਰਬੰਧਕਾਂ ਨੂੰ ਪ੍ਰਦੂਸ਼ਣ ਘੱਟ ਕਰਨ ਲਈ ਚਾਰ ਮਹੀਨੇ ਦੀ ਮੋਹਲਤ ਦੇ ਦਿੱਤੀ।

Advertisement

Advertisement
Advertisement