ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਖ਼ਿਲਾਫ਼ ਸੁਣਵਾਈ ਭਲਕੇ
06:56 AM Feb 08, 2024 IST
ਚੰਡੀਗੜ੍ਹ (ਮੁਕੇਸ਼ ਕੁਮਾਰ): ਚੰਡੀਗੜ੍ਹ ਨਗਰ ਨਿਗਮ ਸਦਨ ਵਿੱਚ 30 ਜਨਵਰੀ ਨੂੰ ਹੋਈਆਂ ਮੇਅਰ ਚੋਣਾਂ ਸਬੰਧੀ ਚੱਲ ਰਹੀ ਖਿੱਚੋਤਾਣ ਦਰਮਿਆਨ ਕਾਂਗਰਸ ਪਾਰਟੀ ਦੇ ਸੀਨੀਅਰ ਡਿਪਟੀ ਮੇਅਰ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਗਾਬੀ ਅਤੇ ਡਿਪਟੀ ਮੇਅਰ ਦੇ ਉਮੀਦਵਾਰ ਨਿਰਮਲਾ ਦੇਵੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਦਾਇਰ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਸੁਣਵਾਈ ਹੋ ਸਕਦੀ ਹੈ। ਭਾਜਪਾ ਦੇ ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਸੰਧੂ ਅਤੇ ਡਿਪਟੀ ਮੇਅਰ ਰਾਜਿੰਦਰ ਸ਼ਰਮਾ ਦੀ ਅਹੁਦੇਦਾਰੀ ਨੂੰ ‘ਆਪ-ਕਾਂਗਰਸ’ ਗਠਜੋੜ ਦੇ ਦੋਵਾਂ ਉਮੀਦਵਾਰਾਂ ਨੇ ਮੇਅਰ ਚੋਣਾਂ ਵਿੱਚ ਧਾਂਦਲੀ ਦਾ ਹਵਾਲਾ ਦੇ ਕੇ ਚੁਣੌਤੀ ਦਿੱਤੀ ਹੈ। ਇਸ ਮਾਮਲੇ ਵਿੱਚ ਕਾਂਗਰਸੀ ਆਗੂ ਅਤੇ ਐਡਵੋਕੇਟ ਰਾਜੀਵ ਸ਼ਰਮਾ ਵੱਲੋਂ 6 ਫਰਵਰੀ ਨੂੰ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਉਨ੍ਹਾਂ ਨੇ ਮੇਅਰ ਚੋਣਾਂ ਵਿੱਚ ਹੋਈ ਧਾਂਦਲੀ ਦਾ ਜ਼ਿਕਰ ਕੀਤਾ ਸੀ।
Advertisement
Advertisement