ਸੰਭਲ ਮਸਜਿਦ ਸਰਵੇਖਣ ਮਾਮਲੇ ਵਿੱਚ ਸੁਣਵਾਈ ਅੱਜ
06:51 AM Nov 29, 2024 IST
Advertisement
ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ ਭਲਕੇ ਸ਼ੁੱਕਰਵਾਰ ਨੂੰ ਸੰਭਲ ਮਸਜਿਦ ਸਰਵੇਖਣ ਨੂੰ ਚੁਣੌਤੀ ਦਿੰਦੀ ਅਪੀਲ ’ਤੇ ਸੁਣਵਾਈ ਕੀਤੀ ਜਾਵੇਗੀ। ਇਸ ਅਪੀਲ ਰਾਹੀਂ ਇੱਕ ਜ਼ਿਲ੍ਹਾ ਅਦਾਲਤ ਵੱਲੋਂ ਉੱਤਰ ਪ੍ਰਦੇਸ਼ ਦੇ ਸੰਭਲ ਵਿੱਚ ਮੁਗਲ ਕਾਲ ਤੋਂ ਬਣੀ ਇੱਕ ਮਸਜਿਦ ਸਬੰਧੀ ਸਰਵੇਖਣ ਕਰਵਾਉਣ ਦੇ ਦਿੱਤੇ ਗਏ ਨਿਰਦੇਸ਼ ’ਤੇ ਸਟੇਅ ਲਾਉਣ ਦੀ ਮੰਗ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਮੌਜੂਦ ਜਾਣਕਾਰੀ ਮੁਤਾਬਕ ਚੀਫ਼ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲਾ ਬੈਂਚ ਇਸ ਅਪੀਲ ’ਤੇ ਸੁਣਵਾਈ ਕਰੇਗਾ, ਜੋ ਸ਼ਾਹੀ ਜਾਮਾ ਮਸਜਿਦ, ਸੰਭਲ ਦੀ ਪ੍ਰਬੰਧਕੀ ਕਮੇਟੀ ਵੱਲੋਂ ਦਾਇਰ ਕੀਤੀ ਗਈ ਹੈ। ਇਸ ਅਪੀਲ ਰਾਹੀਂ ਜ਼ਿਲ੍ਹਾ ਅਦਾਲਤ ਵੱਲੋਂ 19 ਨਵੰਬਰ ਨੂੰ ਸਿਵਲ ਜੱਜ ਰਾਹੀਂ ਦਿੱਤੇ ਗਏ ਫ਼ੈਸਲੇ ’ਤੇ ਸਟੇਅ ਲਾਉਣ ਦੀ ਮੰਗ ਕੀਤੀ ਗਈ ਹੈ। -ਪੀਟੀਆਈ
Advertisement
Advertisement
Advertisement