ਵਿਭਵ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਰਜ਼ੀ ’ਤੇ ਹਾਈ ਕੋਰਟ ’ਚ ਸੁਣਵਾਈ ਭਲਕੇ
07:01 AM May 30, 2024 IST
Advertisement
ਨਵੀਂ ਦਿੱਲੀ, 29 ਮਈ
‘ਆਪ’ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨੇੜਲੇ ਸਹਿਯੋਗੀ ਵਿਭਵ ਕੁਮਾਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਰਜ਼ੀ ’ਤੇ ਦਿੱਲੀ ਹਾਈ ਕੋਰਟ ਸ਼ੁੱਕਰਵਾਰ ਨੂੰ ਸੁਣਵਾਈ ਕਰੇਗਾ। ਪਟੀਸ਼ਨ ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਤੇ ਜਸਟਿਸ ਮਨਮੀਤ ਪੀਐੱਸ ਅਰੋੜਾ ਦੇ ਬੈਂਚ ਅੱਗੇ ਫ਼ੌਰੀ ਸੂਚੀਬੱਧ ਕਰਨ ਦੀ ਮੰਗ ਕੀਤੀ ਗਈ ਸੀ ਜਿਸ ’ਤੇ ਉਨ੍ਹਾਂ 31 ਮਈ ਨੂੰ ਸਹਿਮਤੀ ਦੇ ਦਿੱਤੀ। ਵਕੀਲ ਰਜਤ ਭਾਰਦਵਾਜ ਵੱਲੋਂ ਦਾਖ਼ਲ ਅਰਜ਼ੀ ’ਚ ਮੰਗ ਕੀਤੀ ਗਈ ਹੈ ਕਿ ਵਿਭਵ ਦੀ ਗ੍ਰਿਫ਼ਤਾਰੀ ਨੂੰ ਗ਼ੈਰਕਾਨੂੰਨੀ ਐਲਾਨਿਆ ਜਾਵੇ ਕਿਉਂਕਿ ਇਹ ਫ਼ੌਜਦਾਰੀ ਪ੍ਰਕਿਰਿਆ ਦੇ ਕੋਡ ਦੀ ਧਾਰਾ 41ਏ ਦੀ ਉਲੰਘਣਾ ਹੈ। ਉਸ ਨੇ ‘ਗ਼ੈਰਕਾਨੂੰਨੀ’ ਗ੍ਰਿਫ਼ਤਾਰੀ ਲਈ ਢੁੱਕਵੇਂ ਮੁਆਵਜ਼ੇ ਦੀ ਮੰਗ ਕਰਦਿਆਂ ਗੁੰਮਰਾਹ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਕਰਨ ਲਈ ਵੀ ਕਿਹਾ ਹੈ। -ਪੀਟੀਆਈ
Advertisement
Advertisement