ਸ਼ੰਭੂ ਬਾਰਡਰ ਮਾਮਲੇ ’ਚ ਸੁਪਰੀਮ ਕੋਰਟ ’ਚ ਸੁਣਵਾਈ ਭਲਕੇ
05:40 AM Dec 12, 2024 IST
Advertisement
ਅੰਬਾਲਾ (ਨਿੱਜੀ ਪੱਤਰ ਪ੍ਰੇਰਕ):
Advertisement
ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ’ਤੇ ਕਰੀਬ ਪਿਛਲੇ 10 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਕਾਰਨ ਬੰਦ ਪਏ ਨੈਸ਼ਨਲ ਹਾਈਵੇ-44 ਦੇ ਮਾਮਲੇ ਦੀ ਸੁਣਵਾਈ 13 ਦਸੰਬਰ ਨੂੰ ਤੈਅ ਕੀਤੀ ਹੈ। ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਨੇ ਦੱਸਿਆ ਕਿ ਉਹ ਆਉਣ ਵਾਲੀ ਤਰੀਕ ਨੂੰ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਦੀ ਬਹਿਸ ਕਰਨਗੇ, ਜਿਸ ਵਿੱਚ ਸ਼ੰਭੂ ਸਰਹੱਦ ਨੂੰ ਤੁਰੰਤ ਖੋਲ੍ਹਣ ਦੀ ਮੰਗ ਕੀਤੀ ਜਾਵੇਗੀ। ਐਡਵੋਕੇਟ ਸ਼ਾਂਡਿਲਿਆ ਨੇ ਕਿਹਾ ਕਿ ਹਰਿਆਣਾ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਸਰਹੱਦ ’ਤੇ ਰੋਕਣ ਲਈ ਠੋਸ ਪ੍ਰਬੰਧ ਕੀਤੇ ਗਏ ਹਨ ਪਰ ਇਸ ਦਾ ਆਮ ਲੋਕਾਂ ’ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਅਤੇ ਸੁਪਰੀਮ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰਨ। ਉਨ੍ਹਾਂ ਕਿਹਾ ਕਿ ਹਾਈ ਪਾਵਰ ਕਮੇਟੀ ਨੇ ਆਪਣੀ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪ ਦਿੱਤੀ ਹੈ।
Advertisement
Advertisement