ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ’ਚ ਕੇਸਾਂ ਦੀ ਸੁਣਵਾਈ ਸ਼ੁਰੂ

09:00 AM Jun 01, 2024 IST

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 31 ਮਈ
ਲੰਬੇ ਸਮੇਂ ਤੋਂ ਜ਼ਿਲ੍ਹਾ ਖਪਤਕਾਰ ਕਮਿਸ਼ਨ ਦੇ ਪ੍ਰਧਾਨ ਦਾ ਅਹੁਦਾ ਖਾਲੀ ਰਹਿਣ ਕਾਰਨ ਖਪਤਕਾਰ ਕਮਿਸ਼ਨ ਵਿੱਚ ਕੇਸਾਂ ਦੀ ਸੁਣਵਾਈ ਲਟਕੀ ਹੋਈ ਸੀ। ਹੁਣ ਖਪਤਕਾਰ ਕਮਿਸ਼ਨ ਦੇ ਪ੍ਰਧਾਨ ਵਜੋਂ ਰਾਜੇਸ਼ ਕੁਮਾਰ ਸਿੰਗਲਾ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ ਜਿਸ ਨਾਲ ਕਮਿਸ਼ਨ ਦਾ ਕਾਨੂੰਨੀ ਤੌਰ ’ਤੇ ਕੋਰਮ ਪੂਰਾ ਹੋ ਗਿਆ ਹੈ। ਬਾਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਭ ਸਿੰਘ ਔਲਖ ਨੇ ਕਿਹਾ ਕਿ ਰਾਜੇਸ਼ ਕੁਮਾਰ ਸਿੰਗਲਾ ਪ੍ਰਧਾਨ, ਪਰਮਪਾਲ ਕੌਰ ਅਤੇ ਵਿਸ਼ਵਕਾਂਤ ਗਰਗ ਨੂੰ ਖਪਤਕਾਰ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਖਪਤਕਾਰ ਕਮਿਸ਼ਨ ਵਿੱਚ ਕੇਸਾਂ ਦੀ ਰੋਜ਼ਾਨਾ ਸੁਣਵਾਈ ਹੋਵੇਗੀ ਜਦੋਂਕਿ ਪਹਿਲਾਂ ਬਾਹਰਲੇ ਜ਼ਿਲ੍ਹੇ ਤੋਂ ਖਪਤਕਾਰ ਕਮਿਸ਼ਨ ਦੇ ਪ੍ਰਧਾਨ ਨੂੰ ਇੱਥੇ ਸਿਰਫ਼ ਇੱਕ ਦਿਨ ਲਈ ਭੇਜਿਆ ਜਾਂਦਾ ਸੀ। ਗੁਰਲਾਭ ਸਿੰਘ ਔਲਖ ਨੇ ਕਿਹਾ ਕਿ ਕਮਿਸ਼ਨ ਦਾ ਪ੍ਰਧਾਨ ਆਉਣ ਅਤੇ ਖਪਤਕਾਰ ਕਮਿਸ਼ਨ ਦਾ ਕੰਮ ਸ਼ੁਰੂ ਹੋਣ ਨਾਲ ਖਪਤਕਾਰਾਂ ਦੇ ਨਾਲ-ਨਾਲ ਬਾਰ ਐਸੋਸੀਏਸ਼ਨ ਦੇ ਸੀਨੀਅਰ ਮੈਂਬਰਾਂ ਨੇ ਵੀ ਰਾਹਤ ਮਹਿਸੂਸ ਕੀਤੀ ਹੈ। ਕਿਉਂਕਿ ਖਪਤਕਾਰ ਕਮਿਸ਼ਨ ਵਿੱਚ ਪ੍ਰਧਾਨ ਦੀ ਆਸਾਮੀ ਖਾਲੀ ਹੋਣ ਕਾਰਨ ਕੇਸਾਂ ਦੀ ਸੁਣਵਾਈ ਲਟਕ ਰਹੀ ਸੀ।

Advertisement

Advertisement