For the best experience, open
https://m.punjabitribuneonline.com
on your mobile browser.
Advertisement

ਰਾਹੁਲ ਖ਼ਿਲਾਫ਼ ਮਾਣਹਾਨੀ ਮਾਮਲੇ ਦੀ ਸੁਣਵਾਈ ਦੋ ਮਈ ਨੂੰ

06:55 AM Apr 23, 2024 IST
ਰਾਹੁਲ ਖ਼ਿਲਾਫ਼ ਮਾਣਹਾਨੀ ਮਾਮਲੇ ਦੀ ਸੁਣਵਾਈ ਦੋ ਮਈ ਨੂੰ
Advertisement

ਸੁਲਤਾਨਪੁਰ, 22 ਅਪਰੈਲ
ਸੁਲਤਾਨਪੁਰ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਵਿੱਚ ਕਿਸੇ ਜੱਜ ਦੀ ਨਿਯੁਕਤੀ ਨਾ ਹੋਣ ਕਾਰਨ ਰਾਹੁਲ ਗਾਂਧੀ ਖ਼ਿਲਾਫ਼ ਕਰੀਬ ਛੇ ਸਾਲ ਪੁਰਾਣੇ ਮਾਣਹਾਨੀ ਮਾਮਲੇ ’ਚ ਅੱਜ ਸੁਣਵਾਈ ਨਹੀਂ ਹੋ ਸਕੀ। ਹੁਣ ਦੋ ਮਈ ਨੂੰ ਅਗਲੀ ਸੁਣਵਾਈ ਹੋਵੇਗੀ। ਰਾਹੁਲ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਦੱਸਿਆ ਕਿ ਐੱਮਪੀ/ਐੱਮਐੱਲਏ ਅਦਾਲਤ ਵਿੱਚ ਅੱਜ ਸੁਣਵਾਈ ਹੋਣੀ ਸੀ ਪਰ ਕਿਉਂਕਿ ਅਦਾਲਤ ਵਿੱਚ ਅਜੇ ਤੱਕ ਕਿਸੇ ਜੱਜ ਦੀ ਨਿਯੁਕਤੀ ਨਹੀਂ ਹੋਈ ਹੈ, ਇਸ ਲਈ ਅਦਾਲਤ ਨੇ ਅਗਲੀ ਸੁਣਵਾਈ ਲਈ ਦੋ ਮਈ ਦੀ ਤਰੀਕ ਤੈਅ ਕੀਤੀ ਹੈ। ਕਰਨਾਟਕ ਚੋਣਾਂ ਦੌਰਾਨ ਬੰਗਲੂਰੂ ਵਿੱਚ ਇੱਕ ਪੱਤਰਕਾਰ ਸੰਮੇਲਨ ਦੌਰਾਨ ਭਾਜਪਾ ਨੇਤਾ ਅਮਿਤ ਸ਼ਾਹ ਖ਼ਿਲਾਫ਼ ਕੀਤੀ ਗਈ ਕਥਿਤ ਅਪਮਾਨਜਨਕ ਟਿੱਪਣੀ ਸਬੰਧੀ ਭਾਰਤੀ ਜਨਤਾ ਪਾਰਟੀ ਦੇ ਨੇਤਾ ਵਿਜੈ ਮਿਸ਼ਰਾ ਨੇ ਚਾਰ ਅਗਸਤ, 2018 ਨੂੰ ਮਾਣਹਾਨੀ ਦੀ ਸ਼ਿਕਾਇਤ ਕੀਤੀ ਸੀ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×