For the best experience, open
https://m.punjabitribuneonline.com
on your mobile browser.
Advertisement

ਅਮਾਨਤਉੱਲ੍ਹਾ ਖਾਨ ਦੀ ਪੇਸ਼ਗੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅੱਜ

07:37 AM Apr 15, 2024 IST
ਅਮਾਨਤਉੱਲ੍ਹਾ ਖਾਨ ਦੀ ਪੇਸ਼ਗੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅੱਜ
Advertisement

ਨਵੀਂ ਦਿੱਲੀ, 14 ਅਪਰੈਲ
ਸੁਪਰੀਮ ਕੋਰਟ ਵੱਲੋਂ ਦਿੱਲੀ ਵਕਫ਼ ਬੋਰਡ ਵਿੱਚ ਕਥਿਤ ਅਨਿਯਮਤਾਵਾਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੀ ਅਪੀਲ ਕਰਨ ਸਬੰਧੀ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤਉੱਲ੍ਹਾ ਖਾਨ ਦੀ ਅਰਜ਼ੀ ’ਤੇ ਸੁਣਵਾਈ ਸੋਮਵਾਰ ਨੂੰ ਕੀਤੀ ਜਾਵੇਗੀ। ਇਹ ਕਥਿਤ ਅਨਿਯਮਤਾਵਾਂ ਖਾਨ ਦੇ ਵਕਫ਼ ਬੋਰਡ ਦਾ ਪ੍ਰਧਾਨ ਰਹਿਣ ਦੌਰਾਨ ਹੋਈਆਂ ਸਨ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦਾ ਬੈਂਚ ਖਾਨ ਦੀ ਅਰਜ਼ੀ ’ਤੇ ਸੁਣਵਾਈ ਕਰੇਗਾ ਜਿਸ ਵਿੱਚ ‘ਆਪ’ ਵਿਧਾਇਕ ਨੇ ਹਾਈ ਕੋਰਟ ਦੇ 11 ਮਾਰਚ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਖਾਨ ਨੂੰ ਮਾਮਲੇ ਵਿੱਚ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। -ਪੀਟੀਆਈ

Advertisement

Advertisement
Author Image

Advertisement
Advertisement
×