ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੀਟ-ਯੂਜੀ ਨਾਲ ਸਬੰਧਤ ਅਰਜ਼ੀਆਂ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ

07:02 AM Jul 08, 2024 IST
ਨਵੀਂ ਦਿੱਲੀ, 7 ਜੁਲਾਈ
ਮੈਡੀਕਲ ਦਾਖ਼ਲਾ ਪ੍ਰੀਖਿਆ ਨੀਟ-ਯੂਜੀ 2024 ’ਚ ਕਥਿਤ ਗੜਬੜਾਂ ਨਾਲ ਸਬੰਧਤ ਅਰਜ਼ੀਆਂ ’ਤੇ ਸੁਪਰੀਮ ਕੋਰਟ ’ਚ ਸੋਮਵਾਰ ਨੂੰ ਸੁਣਵਾਈ ਕੀਤੀ ਜਾਵੇਗੀ। ਅਰਜ਼ੀਆਂ ’ਚ ਮੰਗ ਕੀਤੀ ਗਈ ਹੈ ਕਿ ਨੀਟ-ਯੂਜੀ ’ਚ ਕਥਿਤ ਬੇਨੇਮੀਆਂ ਕਾਰਨ ਇਹ ਪ੍ਰੀਖਿਆ ਮੁੜ ਤੋਂ ਕਰਾਉਣ ਦੇ ਨਿਰਦੇਸ਼ ਦਿੱਤੇ ਜਾਣ। ਅਦਾਲਤ ਦੀ ਵੈੱਬਸਾਈਟ ’ਤੇ ਅਪਲੋਡ 8 ਜੁਲਾਈ ਦੇ ਕੇਸਾਂ ਦੀ ਸੂਚੀ ਮੁਤਾਬਕ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ’ਤੇ ਆਧਾਰਿਤ ਬੈਂਚ ਵੱਲੋਂ 38 ਪਟੀਸ਼ਨਾਂ ’ਤੇ ਇਕੱਠਿਆਂ ਸੁਣਵਾਈ ਕੀਤੀ ਜਾਵੇਗੀ। ਕੇਂਦਰ ਅਤੇ ਨੈਸ਼ਨਲ ਟੈਸਟਿੰਗ ਏਜੰਸੀ ਨੇ ਹੁਣੇ ਜਿਹੇ ਸੁਪਰੀਮ ਕੋਰਟ ’ਚ ਵੱਖੋ ਵੱਖਰੇ ਹਲਫ਼ਨਾਮੇ ਦਾਖ਼ਲ ਕਰਕੇ ਪ੍ਰੀਖਿਆ ਰੱਦ ਕਰਨ ਵਾਲੀਆਂ ਅਰਜ਼ੀਆਂ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਇਸ ਨਾਲ ਲੱਖਾਂ ਇਮਾਨਦਾਰ ਉਮੀਦਵਾਰਾਂ ਦੇ ਭਵਿੱਖ ਨੂੰ ਨੁਕਸਾਨ ਪਹੁੰਚ ਸਕਦਾ ਹੈ। ਆਪਣੇ ਜਵਾਬ ’ਚ ਉਨ੍ਹਾਂ ਕਿਹਾ ਕਿ ਸੀਬੀਆਈ ਨੇ ਵੱਖ ਵੱਖ ਸੂਬਿਆਂ ’ਚ ਦਰਜ ਕੇਸਾਂ ਨੂੰ ਆਪਣੇ ਹੱਥਾਂ ’ਚ ਲੈ ਲਿਆ ਹੈ ਅਤੇ ਉਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਹੈ ਕਿ ਦੇਸ਼ ’ਚ ਹੋਈ ਪ੍ਰੀਖਿਆ ਦੌਰਾਨ ਵੱਡੇ ਪੱਧਰ ’ਤੇ ਗੜਬੜੀ ਦੇ ਕੋਈ ਸਬੂਤ ਨਹੀਂ   ਮਿਲੇ ਹਨ। -ਪੀਟੀਆਈ

ਸ਼ਿਕਾਇਤਾਂ ਸਹੀ ਮਿਲੀਆਂ ਤਾਂ ਸੀਯੂਈਟੀ-ਯੂਜੀ ਪ੍ਰੀਖਿਆ ਮੁੜ ਲਵਾਂਗੇ: ਐੱਨਟੀਏ

ਨਵੀਂ ਦਿੱਲੀ: ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਨੇ ਕਿਹਾ ਹੈ ਕਿ ਜੇ ਉਮੀਦਵਾਰਾਂ ਵੱਲੋਂ ਕੀਤੀਆਂ ਗਈਆਂ ਸ਼ਿਕਾਇਤਾਂ ਸਹੀ ਮਿਲੀਆਂ ਤਾਂ ਸੀਯੂਈਟੀ-ਯੂਜੀ ਲਈ 15 ਤੋਂ 19 ਜੁਲਾਈ ਤੱਕ ਮੁੜ ਪ੍ਰੀਖਿਆ ਲਈ ਜਾ ਸਕਦੀ ਹੈ। ਐੱਨਟੀਏ ਨੇ ਇਹ ਵੀ ਐਲਾਨ ਕੀਤਾ ਕਿ ਅੰਡਰਗਰੈਜੁਏਟ ਦਾਖ਼ਲਾ ਪ੍ਰੀਖਿਆ ਦੇ ਜਵਾਬਾਂ ਨੂੰ ਉਮੀਦਵਾਰ 9 ਜੁਲਾਈ ਸ਼ਾਮ 6 ਵਜੇ ਤੱਕ ਚੁਣੌਤੀ ਦੇ ਸਕਦੇ ਹਨ। ਇਕ ਅਧਿਕਾਰੀ ਨੇ ਕਿਹਾ ਕਿ ਐੱਨਟੀਏ ਸੀਯੂਈਟੀ-ਯੂਜੀ ਨਾਲ ਸਬੰਧਤ 30 ਜੂਨ ਤੱਕ ਮਿਲੀਆਂ ਸ਼ਿਕਾਇਤਾਂ ਦਾ ਨਿਬੇੜਾ ਵੀ ਕਰ ਰਿਹਾ ਹੈ। ਉਸ ਨੇ ਕਿਹਾ ਕਿ ਜੇ ਸ਼ਿਕਾਇਤਾਂ ਸਹੀ ਮਿਲੀਆਂ ਤਾਂ ਇਨ੍ਹਾਂ ਉਮੀਦਵਾਰਾਂ ਲਈ ਚੋਣਵੇਂ ਸੈਂਟਰਾਂ ’ਤੇ 15 ਤੋਂ 19 ਜੁਲਾਈ ਤੱਕ ਮੁੜ ਤੋਂ ਪ੍ਰੀਖਿਆ ਲਈ ਜਾ ਸਕਦੀ ਹੈ।  -ਪੀਟੀਆਈ
Advertisement
Advertisement