ਸ਼ਾਹੀ ਜਾਮਾ ਮਸਜਿਦ ਦੇ ਪ੍ਰਧਾਨ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਚਾਰ ਤੱਕ ਮੁਲਤਵੀ
03:05 PM Apr 02, 2025 IST
ਸੰਭਲ, 2 ਅਪਰੈਲ
Advertisement
ਸੰਭਲ ਵਿੱਚ ਸ਼ਾਹੀ ਜਾਮਾ ਮਸਜਿਦ ਦੇ ਪ੍ਰਧਾਨ ਜ਼ਫ਼ਰ ਅਲੀ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਚਾਰ ਅਪਰੈਲ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇੱਕ ਵਕੀਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਸ ਡਾਇਰੀ ਦੀ ਅਣਹੋਂਦ ਕਾਰਨ ਅਦਾਲਤ ਨੇ ਇਹ ਸੁਣਵਾਈ ਮੁਲਤਵੀ ਕਰ ਦਿੱਤੀ ਹੈ।
ਜ਼ਫ਼ਰ ਅਲੀ ਨੂੰ 23 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਦੀ ਜ਼ਮਾਨਤ ਪਟੀਸ਼ਨ ’ਤੇ ਪਹਿਲਾਂ ਸੁਣਵਾਈ 27 ਮਾਰਚ ਨੂੰ ਹੋਣੀ ਸੀ।
Advertisement
ਹਾਲਾਂਕਿ ਚੰਦੌਸੀ ਵਿੱਚ ਜੱਜ ਨਿਰਭੈ ਨਾਰਾਇਣ ਰਾਏ ਦੀ ਏਡੀਜੇ-II ਅਦਾਲਤ ਨੇ ਉਸ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਨਿਯਮਤ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਲਈ 2 ਅਪਰੈਲ ਦੀ ਤਾਰੀਖ਼ ਤੈਅ ਕੀਤੀ ਗਈ ਸੀ।
ਅਦਾਲਤ ਨੇ ਇਸਤਗਾਸਾ ਪੱਖ ਨੂੰ 4 ਅਪਰੈਲ ਨੂੰ ਕੇਸ ਡਾਇਰੀ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ। -ਪੀਟੀਆਈ
Advertisement