ਦਾਗ਼ੀ ਉਮੀਦਵਾਰਾਂ ਨੂੰ ਚੋਣਾਂ ਲੜਨ ਤੋਂ ਰੋਕਣ ਬਾਰੇ ਸੁਣਵਾਈ 18 ਨੂੰ
06:23 AM Mar 14, 2025 IST
ਨਵੀਂ ਦਿੱਲੀ:
Advertisement
ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਉਮੀਦਵਾਰਾਂ ਨੂੰ ਚੋਣਾਂ ਲੜਨ ਤੋਂ ਰੋਕਣ ਦੀ ਮੰਗ ਵਾਲੀ ਅਰਜ਼ੀ ’ਤੇ ਸੁਪਰੀਮ ਕੋਰਟ ਵੱਲੋਂ 18 ਮਾਰਚ ਨੂੰ ਸੁਣਵਾਈ ਕੀਤੀ ਜਾਵੇਗੀ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐੱਨ. ਕੋਟੀਸ਼ਵਰ ਸਿੰਘ ਦੇ ਬੈਂਚ ਵੱਲੋਂ ਇਸ ਮਾਮਲੇ ’ਤੇ ਸੁਣਵਾਈ ਕਰਨ ਦੀ ਸੰਭਾਵਨਾ ਹੈ। ਸੁਪਰੀਮ ਕੋਰਟ ਨੇ ਵਕੀਲ ਅਸ਼ਵਨੀ ਕੁਮਾਰ ਉਪਾਧਿਆਏ ਵੱਲੋਂ ਦਾਖ਼ਲ ਅਰਜ਼ੀ ’ਤੇ ਸਤੰਬਰ 2022 ’ਚ ਕੇਂਦਰ ਅਤੇ ਭਾਰਤੀ ਚੋਣ ਕਮਿਸ਼ਨ ਤੋਂ ਜਵਾਬ ਮੰਗੇ ਸਨ। ਅਰਜ਼ੀ ’ਚ ਕੇਂਦਰ ਅਤੇ ਚੋਣ ਕਮਿਸ਼ਨ ਨੂੰ ਗੰਭੀਰ ਅਪਰਾਧਾਂ ਲਈ ਮੁਕੱਦਮੇ ਦਾ ਸਾਹਮਣਾ ਕਰ ਰਹੇ ਅਜਿਹੇ ਉਮੀਦਵਾਰਾਂ ’ਤੇ ਰੋਕ ਲਗਾਉਣ ਦੇ ਨਿਰਦੇਸ਼ ਦੇਣ ਦੀ ਵੀ ਮੰਗ ਕੀਤੀ ਗਈ ਹੈ। -ਪੀਟੀਆਈ
Advertisement
Advertisement