ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਾਧੂ ਪਾਣੀ ਲਈ ਹਰਿਆਣਾ ਨੂੰ ਨਿਰਦੇਸ਼ ਦੇਣ ਬਾਰੇ ਦਿੱਲੀ ਦੀ ਅਰਜ਼ੀ ’ਤੇ ਸੁਣਵਾਈ ਭਲਕੇ

08:01 AM Jun 02, 2024 IST

ਨਵੀਂ ਦਿੱਲੀ: ਸੁਪਰੀਮ ਕੋਰਟ ਦਿੱਲੀ ਸਰਕਾਰ ਦੀ ਉਸ ਅਰਜ਼ੀ ’ਤੇ ਸੋਮਵਾਰ ਨੂੰ ਸੁਣਵਾਈ ਕਰੇਗਾ ਜਿਸ ’ਚ ਹਰਿਆਣਾ ਨੂੰ ਇਹ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ ਕਿ ਉਹ ਹਿਮਾਚਲ ਪ੍ਰਦੇਸ਼ ਵੱਲੋਂ ਦਿੱਤੇ ਗਏ ਵਾਧੂ ਪਾਣੀ ਨੂੰ ਕੌਮੀ ਰਾਜਧਾਨੀ ਲਈ ਜਾਰੀ ਕਰੇ ਤਾਂ ਜੋ ਪਾਣੀ ਦਾ ਸੰਕਟ ਦੂਰ ਕੀਤਾ ਜਾ ਸਕੇ। ਸੁਪਰੀਮ ਕੋਰਟ ਦੇ ਸੂਚੀਬੱਧ ਕੇਸਾਂ ਮੁਤਾਬਕ ਜਸਟਿਸ ਪੀਕੇ ਮਿਸ਼ਰਾ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਵੈਕੇਸ਼ਨ ਬੈਂਚ ਵੱਲੋਂ ਮਾਮਲੇ ਦੀ ਸੁਣਵਾਈ ਕੀਤੇ ਜਾਣ ਦੀ ਸੰਭਾਵਨਾ ਹੈ। ਦਿੱਲੀ ਦੀ ਜਲ ਮੰਤਰੀ ਆਤਿਸ਼ੀ ਦੀ ਪਟੀਸ਼ਨ ’ਚ ਕੇਂਦਰ, ਭਾਜਪਾ ਦੇ ਰਾਜ ਵਾਲੇ ਹਰਿਆਣਾ ਅਤੇ ਕਾਂਗਰਸ ਸ਼ਾਸਿਤ ਹਿਮਾਚਲ ਪ੍ਰਦੇਸ਼ ਨੂੰ ਧਿਰ ਬਣਾਉਂਦਿਆਂ ਕਿਹਾ ਗਿਆ ਹੈ ਕਿ ਪਾਣੀ ਦੀ ਉਪਲਬਧਤਾ ਜ਼ਿੰਦਗੀ ਲਈ ਬਹੁਤ ਲੋੜੀਂਦੀ ਹੈ ਅਤੇ ਇਹ ਬੁਨਿਆਦੀ ਮਾਨਵੀ ਹੱਕਾਂ ’ਚੋਂ ਇਕ ਹੈ। ਅਰਜ਼ੀ ’ਚ ਹਰਿਆਣਾ ਸਰਕਾਰ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ ਕਿ ਉਹ ਵਜ਼ੀਰਾਬਾਦ ਬੈਰਾਜ ਤੋਂ ਫੌਰੀ ਅਤੇ ਲਗਾਤਾਰ ਪਾਣੀ ਛੱਡੇ। ਦਿੱਲੀ ਸਰਕਾਰ ਨੇ ਕਿਹਾ ਕਿ ਉੱਤਰ ਭਾਰਤ ਖਾਸ ਕਰਕੇ ਦਿੱਲੀ ’ਚ ਪੈ ਰਹੀ ਅਤਿ ਦੀ ਗਰਮੀ ਕਾਰਨ ਲੋਕਾਂ ਨੂੰ ਪਾਣੀ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਾਰਨ ਅਰਜ਼ੀ ਦਾਖ਼ਲ ਕਰਨ ਲਈ ਉਨ੍ਹਾਂ ਨੂੰ ਮਜਬੂਰ ਹੋਣਾ ਪਿਆ ਹੈ। -ਪੀਟੀਆਈ

Advertisement

Advertisement