ਕੇਜਰੀਵਾਲ ਦੀ ਜ਼ਮਾਨਤ ਖ਼ਿਲਾਫ਼ ਈਡੀ ਦੀ ਪਟੀਸ਼ਨ ’ਤੇ ਸੁਣਵਾਈ 17 ਜਨਵਰੀ ਨੂੰ
06:00 AM Dec 12, 2024 IST
ਨਵੀਂ ਦਿੱਲੀ, 11 ਦਸੰਬਰ
ਦਿੱਲੀ ਹਾਈ ਕੋਰਟ ਨੇ ਅੱਜ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮਿਲੀ ਜ਼ਮਾਨਤ ਖ਼ਿਲਾਫ਼ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਪਟੀਸ਼ਨ ’ਤੇ ਸੁਣਵਾਈ ਦੀ ਤਰੀਕ 17 ਜਨਵਰੀ 2025 ਤੈਅ ਕੀਤੀ ਹੈ। ਈਡੀ ਦੇ ਵਕੀਲ ਨੇ ਜਸਟਿਸ ਮਨੋਜ ਕੁਮਾਰ ਓਹਰੀ ਨੂੰ ਵਧੀਕ ਸੌਲੀਸਿਟਰ ਜਨਰਲ ਐੱਸਵੀ ਰਾਜੂ ਦੀ ਗੈਰਮੌਜੂਦਗੀ ਕਾਰਨ ਕੇਸ ਦੀ ਸੁਣਵਾਈ ਮੁਲਤਵੀ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ‘ਆਪ’ ਆਗੂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਰਮ ਚੌਧਰੀ ਨੇ ਮਾਮਲਾ ‘ਬਹੁਤ ਜ਼ਰੂਰੀ’ ਹੋਣ ਦਾ ਹਵਾਲਾ ਦਿੰਦਿਆਂ ਅਪੀਲ ਦਾ ਵਿਰੋਧ ਕੀਤਾ। ਚੌਧਰੀ ਨੇ ਕਿਹਾ ਕਿ ਏਜੰਸੀ ਨੂੰ ਆਪਣੀ ਪਟੀਸ਼ਨ ਵਾਪਸ ਲੈ ਲੈਣੀ ਚਾਹੀਦੀ ਹੈ ਅਤੇ ਅਦਾਲਤ ਨੂੰ ਹੇਠਲੀ ਅਦਾਲਤ ਦੇ ਜ਼ਮਾਨਤ ਦੇ ਹੁਕਮ ਲਾਗੂ ਕਰਨ ’ਤੇ ਲੱਗੀ ਰੋਕ ਹਟਾ ਲੈਣੀ ਚਾਹੀਦੀ ਹੈ। -ਪੀਟੀਆਈ
Advertisement
Advertisement