For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਦੀ ਜ਼ਮਾਨਤ ਖ਼ਿਲਾਫ਼ ਈਡੀ ਦੀ ਅਰਜ਼ੀ ’ਤੇ ਸੁਣਵਾਈ 7 ਨੂੰ

06:56 AM Jul 16, 2024 IST
ਕੇਜਰੀਵਾਲ ਦੀ ਜ਼ਮਾਨਤ ਖ਼ਿਲਾਫ਼ ਈਡੀ ਦੀ ਅਰਜ਼ੀ ’ਤੇ ਸੁਣਵਾਈ 7 ਨੂੰ
Advertisement

ਨਵੀਂ ਦਿੱਲੀ:

Advertisement

ਦਿੱਲੀ ਹਾਈ ਕੋਰਟ ਨੇ ਅੱਜ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਪਟੀਸ਼ਨ ’ਤੇ ਸੁਣਵਾਈ 7 ਅਗਸਤ ਲਈ ਸੂਚੀਬੱਧ ਕੀਤੀ ਹੈ। ਹਾਈ ਕੋਰਟ ਨੇ ਇਸ ਤੋਂ ਪਹਿਲਾਂ ਹੇਠਲੀ ਅਦਾਲਤ ਦੇ 20 ਜੂਨ ਦੇ ਆਦੇਸ਼ ’ਤੇ ਰੋਕ ਲਾ ਦਿੱਤੀ ਸੀ ਜਿਸ ਤਹਿਤ ਕੇਜਰੀਵਾਲ ਨੂੰ ਇਸ ਮਾਮਲੇ ਵਿੱਚ ਜ਼ਮਾਨਤ ਦਿੱਤੀ ਗਈ ਸੀ। ਕੇਜਰੀਵਾਲ ਦੇ ਵਕੀਲ ਨੇ ਪਟੀਸ਼ਨ ’ਤੇ ਸੁਣਵਾਈ ਕਰਨ ਵਾਲੀ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੂੰ ਦੱਸਿਆ ਕਿ ਈਡੀ ਨੇ ਉਨ੍ਹਾਂ ਨੂੰ ਐਤਵਾਰ ਦੇਰ ਰਾਤ ਹੀ ਆਪਣੇ ਜਵਾਬ ਦੀ ਕਾਪੀ ਸੌਂਪੀ ਹੈ ਅਤੇ ਉਨ੍ਹਾਂ ਨੂੰ ਇਸ ’ਤੇ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਚਾਹੀਦਾ ਹੈ। -ਪੀਟੀਆਈ

Advertisement
Author Image

joginder kumar

View all posts

Advertisement
Advertisement
×