ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੇਮੰਤ ਸੋਰੇਨ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅੱਜ

06:45 AM May 28, 2024 IST

ਰਾਂਚੀ, 27 ਮਈ
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਝਾਰਖੰਡ ਹਾਈ ਕੋਰਟ ਵਿਚ ਜ਼ਮਾਨਤ ਅਰਜ਼ੀ ਦਾਖ਼ਲ ਕੀਤੀ ਹੈ। ਸੋਰੇਨ ਕਥਿਤ ਜ਼ਮੀਨ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਰਾਂਚੀ ਦੀ ਬਿਰਸਾ ਮੁੰਡਾ ਜੇਲ੍ਹ ਵਿਚ ਬੰਦ ਹਨ। ਈਡੀ ਨੇ ਸਾਬਕਾ ਮੁੱਖ ਮੰਤਰੀ ਨੂੰ 31 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਸੋਰੇਨ ਨੇ ਪਟੀਸ਼ਨ ’ਤੇ ਛੇਤੀ ਸੁਣਵਾਈ ਦੀ ਮੰਗ ਕੀਤੀ ਹੈ। ਜਸਟਿਸ ਰੰਗਨ ਮੁਖੋਪਾਧਿਆਏ ਦੇ ਬੈਂਚ ਵੱਲੋਂ ਮੰਗਲਵਾਰ ਨੂੰ ਪਟੀਸ਼ਨ ’ਤੇ ਸੁਣਵਾਈ ਕੀਤੀ ਜਾ ਸਕਦੀ ਹੈ। ਸੋਰੇਨ ਨੇ ਦਾਅਵਾ ਕੀਤਾ ਹੈ ਕਿ ਬਾਰਗੇਨ ਸਰਕਲ ਵਿਚ ਆਉਂਦੀ 8.5 ਏਕੜ ਜ਼ਮੀਨ ਨਾਲ ਸਬੰਧਤ ਦਸਤਾਵੇਜ਼ਾਂ ਵਿਚ ਕਿਤੇ ਵੀ ਉਨ੍ਹਾਂ ਦਾ ਨਾਮ ਨਹੀਂ ਆਉਂਦਾ ਤੇ ਉਸ ਖਿਲਾਫ਼ ਪੀਐੱਮਐੱਲਏ ਐਕਟ ਤਹਿਤ ਕੇਸ ਨਹੀਂ ਬਣਦਾ। ਸੋਰੇਨ ਨੇ ਆਪਣੀ ਗ੍ਰਿਫ਼ਤਾਰੀ ਤੋਂ ਪਹਿਲਾਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱੱਤਾ ਸੀ। -ਪੀਟੀਆਈ

Advertisement

Advertisement