For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਦੀ ਈਡੀ ਸੰਮਨਾਂ ਖ਼ਿਲਾਫ਼ ਅਰਜ਼ੀ ’ਤੇ ਸੁਣਵਾਈ ਅੱਜ

07:20 AM Apr 22, 2024 IST
ਕੇਜਰੀਵਾਲ ਦੀ ਈਡੀ ਸੰਮਨਾਂ ਖ਼ਿਲਾਫ਼ ਅਰਜ਼ੀ ’ਤੇ ਸੁਣਵਾਈ ਅੱਜ
Advertisement

ਨਵੀਂ ਦਿੱਲੀ: ਆਬਕਾਰੀ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਕੇਸ ’ਚ ਜਾਂਚ ਨੂੰ ਲੈ ਕੇ ਐੱਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਜਾਰੀ ਸੰਮਨਾਂ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਰਜ਼ੀ ’ਤੇ ਦਿੱਲੀ ਹਾਈ ਕੋਰਟ ਵੱਲੋਂ ਭਲਕੇ ਸੋਮਵਾਰ ਨੂੰ ਸੁਣਵਾਈ ਕੀਤੀ ਜਾਵੇਗੀ। ਕੇਜਰੀਵਾਲ ਨੇ ਪੀਐੱਮਐੱਲਏ ਦੀਆਂ ਗ੍ਰਿਫ਼ਤਾਰੀ, ਪੁੱਛ-ਪੜਤਾਲ ਅਤੇ ਜ਼ਮਾਨਤ ਦੇਣ ਨਾਲ ਸਬੰਧਤ ਕੁਝ ਧਾਰਾਵਾਂ ਦੀ ਸੰਵਿਧਾਨਕ ਵੈਧਤਾ ਨੂੰ ਵੀ ਚੁਣੌਤੀ ਦਿੱਤੀ ਹੋਈ ਹੈ। ਹਾਈ ਕੋਰਟ ਤੋਂ ਰਾਹਤ ਨਾ ਮਿਲਣ ਮਗਰੋਂ ‘ਆਪ’ ਸੁਪਰੀਮੋ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਸਮੇਂ ਉਹ ਨਿਆਂਇਕ ਹਿਰਾਸਤ ’ਚ ਤਿਹਾੜ ਜੇਲ੍ਹ ’ਚ ਬੰਦ ਹਨ। ਅਰਜ਼ੀ ’ਤੇ ਸੁਣਵਾਈ ਜਸਟਿਸ ਸੁਰੇਸ਼ ਕੁਮਾਰ ਕਾਇਤ ਅਤੇ ਜਸਟਿਸ ਮਨੋਜ ਜੈਨ ਦੇ ਬੈਂਚ ਵੱਲੋਂ ਕੀਤੀ ਜਾਵੇਗੀ। ਸੰਘੀ ਜਾਂਚ ਏਜੰਸੀ ਨੇ ਦੋਸ਼ ਲਾਇਆ ਹੈ ਕਿ ਮੁਲਜ਼ਮ ਆਬਕਾਰੀ ਨੀਤੀ ਬਣਾਉਣ ਲਈ ਕੇਜਰੀਵਾਲ ਦੇ ਸੰਪਰਕ ’ਚ ਸਨ ਜਿਸ ਦੇ ਨਤੀਜੇ ਵਜੋਂ ਉਨ੍ਹਾਂ ਕਈ ਲਾਭ ਲਏ ਜਿਸ ਦੀ ਇਵਜ਼ ’ਚ ਉਨ੍ਹਾਂ ‘ਆਪ’ ਨੂੰ ਰਿਸ਼ਵਤ ਦਿੱਤੀ ਸੀ। ਕੇਜਰੀਵਾਲ ਨੇ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਦੇ ਘੇਰੇ ’ਚ ਕਿਸੇ ਸਿਆਸੀ ਪਾਰਟੀ ਦੇ ਆਉਣ ਸਮੇਤ ਹੋਰ ਕਈ ਮੁੱਦੇ ਚੁੱਕੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੀਐੱਮਐੱਲਏ ਦੀ ਮਨਮਾਨੇ ਢੰਗ ਨਾਲ ਵਰਤੋਂ ਕਰਕੇ ਆਮ ਚੋਣਾਂ ’ਚ ਗ਼ੈਰ-ਬਰਾਬਰੀ ਵਾਲਾ ਮਾਹੌਲ ਬਣਾਇਆ ਜਾ ਰਿਹਾ ਹੈ ਤਾਂ ਜੋ ਕੇਂਦਰ ਦੀ ਹੁਕਮਰਾਨ ਧਿਰ ਨੂੰ ਫਾਇਦਾ ਮਿਲ ਸਕੇ। ਪਟੀਸ਼ਨ ’ਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਈਡੀ ਨੂੰ ਹਥਿਆਰ ਬਣਾ ਕੇ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਘੇਰਿਆ ਜਾ ਰਿਹਾ ਹੈ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×