ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 19 ਨੂੰ

06:52 AM Jun 15, 2024 IST

ਨਵੀਂ ਦਿੱਲੀ:

Advertisement

ਇਥੋਂ ਦੀ ਅਦਾਲਤ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 19 ਜੂਨ ਲਈ ਤੈਅ ਕੀਤੀ ਹੈ। ਐਡੀਸ਼ਨਲ ਸੈਸ਼ਨ ਜੱਜ ਮੁਕੇਸ਼ ਕੁਮਾਰ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਣ ਤੋਂ ਬਾਅਦ ਸੁਣਵਾਈ ਮੁਲਤਵੀ ਕਰ ਦਿੱਤੀ। ਇਸ ਦੌਰਾਨ ਕੇਜਰੀਵਾਲ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੀ ਸਿਹਤ ਦੀ ਜਾਂਚ ਤੇ ਇਲਾਜ ਲਈ ਗਠਿਤ ਮੈਡੀਕਲ ਬੋਰਡ ਦੀ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਪਤਨੀ ਨੂੰ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਣ ਸਬੰਧੀ ਆਗਿਆ ਦੇਣ ਦੇ ਨਿਰਦੇਸ਼ ਦਿੱਤੇ ਜਾਣ। ਜੱਜ ਨੇ ਸਬੰਧਤ ਜੇਲ੍ਹ ਅਧਿਕਾਰੀਆਂ ਨੂੰ ਸ਼ਨਿਚਰਵਾਰ ਤੱਕ ਮਾਮਲੇ ’ਤੇ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਹੈ। ਜੱਜ ਨੇ ਕਿਹਾ, ‘‘ਮੁਲਜ਼ਮ ਨੇ ਆਪਣੀ ਪਤਨੀ ਨੂੰ ਮੈਡੀਕਲ ਬੋਰਡ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਲਈ ਨਿਰਦੇਸ਼ ਦੇਣ ਦੀ ਮੰਗ ਕਰਦਿਆਂ ਬੇਨਤੀ ਕੀਤੀ ਹੈ। ਕੋਈ ਵੀ ਆਦੇਸ਼ ਪਾਸ ਕਰਨ ਤੋਂ ਪਹਿਲਾਂ ਮੈਂ ਸਬੰਧਤ ਜੇਲ੍ਹ ਸੁਪਰਡੈਂਟ ਤੋਂ ਜਵਾਬ ਮੰਗਣਾ ਸਹੀ ਸਮਝਦਾ ਹਾਂ। ਅਰਜ਼ੀ ਭਲਕ ਲਈ ਸੁਰੱਖਿਅਤ ਰੱਖੀ ਜਾਵੇ।’’ -ਪੀਟੀਆਈ

Advertisement
Advertisement