ਖਾਲਿਦ ਅਤੇ ਇਮਾਮ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਸੁਣਵਾਈ ਅੱਜ
06:50 AM Jan 07, 2025 IST
ਨਵੀਂ ਦਿੱਲੀ, 6 ਜਨਵਰੀ
ਦਿੱਲੀ ਹਾਈ ਕੋਰਟ ਸਾਲ 2020 ਵਿੱਚ ਹੋਏ ਦੰਗਿਆਂ ਨਾਲ ਸਬੰਧਤ ਕੇਸ ’ਚ ਕਥਿਤ ਦੋਸ਼ੀ ਵਿਦਿਆਰਥੀ ਕਾਰਕੁਨਾਂ ਉਮਰ ਖਾਲਿਦ ਤੇ ਸ਼ਰਜੀਲ ਇਮਾਮ ਤੇ ਹੋਰਾਂ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਭਲਕੇ 7 ਜਨਵਰੀ ਨੂੰ ਸੁਣਵਾਈ ਕਰੇਗੀ। ਇਨ੍ਹਾਂ ਕੇਸਾਂ ਦੀ ਸੁਣਵਾਈ ਜਸਟਿਸ ਨਵੀਨ ਚਾਵਲਾ ਤੇ ਸ਼ੈਲਿੰਦਰ ਕੌਰ ਕਰਨਗੇ। ਦਿੱਲੀ ਪੁਲੀਸ ਵੱਲੋਂ ਇਨ੍ਹਾਂ ਕੇਸਾਂ ਵਿੱਚ ਆਪਣੀਆਂ ਦਲੀਲਾਂ ਰੱਖਣ ਦੀ ਸੰਭਾਵਨਾ ਹੈ। ਇਨ੍ਹਾਂ ਕਥਿਤ ਦੋਸ਼ੀਆਂ ਨੇ ਲੰਮੇ ਸਮੇਂ ਤੋਂ ਜੇਲ੍ਹ ’ਚ ਬੰਦ ਰਹਿਣ ਤੇ ਸਹਿ-ਮੁਲਜ਼ਮਾਂ ਨੂੰ ਜ਼ਮਾਨਤ ਮਿਲਣ ਦੇ ਆਧਾਰ ’ਤੇ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਹੈ। ਇਸ ਕੇਸ ਵਿੱਚ ਮੁੱਖ ਮੁਲਜ਼ਮਾਂ ਇਮਾਮ, ਗੁਲਫਿਸ਼ਾ ਫਾਤਿਮਾ ਤੇ ਖਾਲਿਦ ਸੈਫੀ ਨੇ ਸਾਲ 2022 ਵਿੱਚ ਜ਼ਮਾਨਤ ਅਰਜ਼ੀਆਂ ਦਿੱਤੀਆਂ ਸਨ, ਜਿਨ੍ਹਾਂ ’ਤੇ ਸਮੇਂ-ਸਮੇਂ ’ਤੇ ਵੱਖ-ਵੱਖ ਬੈਂਚ ਸੁਣਵਾਈ ਕਰਦੇ ਰਹੇ ਹਨ। -ਪੀਟੀਆਈ
Advertisement
Advertisement