ਆਬਕਾਰੀ ਨੀਤੀ ਘੁਟਾਲਾ ਮਾਮਲੇ ’ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅੱਜ
07:40 AM Aug 05, 2024 IST
ਨਵੀਂ ਦਿੱਲੀ, 4 ਅਗਸਤ
ਸੁਪਰੀਮ ਕੋਰਟ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਕੇਸਾਂ ਵਿਚ ਜ਼ਮਾਨਤ ਦੀ ਮੰਗ ਕਰਦੀ ‘ਆਪ’ ਆਗੂ ਮਨੀਸ਼ ਸਿਸੋਦੀਆ ਦੀਆਂ ਪਟੀਸ਼ਨਾਂ ’ਤੇ ਸੋਮਵਾਰ ਨੂੰ ਸੁਣਵਾਈ ਕਰੇਗੀ। ਜਸਟਿਸ ਬੀਆਰ ਗਵਈ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਵੱਲੋਂ ਦੋਵਾਂ ਪਟੀਸ਼ਨਾਂ ’ਤੇ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ 29 ਜੁਲਾਈ ਦੀ ਸੁਣਵਾਈ ਦੌਰਾਨ ਸੀਬੀਆਈ ਤੇ ਈਡੀ ਵੱਲੋਂ ਪੇਸ਼ ਵਧੀਕ ਸੌਲੀਸਿਟਰ ਜਨਰਲ ਐੱਸਵੀ ਰਾਜੂ ਨੇ ਬੈਂਚ ਨੂੰ ਦੱਸਿਆ ਸੀ ਕਿ ਸਿਸੋਦੀਆ ਦੀ ਅਪੀਲ ਬਾਰੇ ਸੀਬੀਆਈ ਆਪਣਾ ਜਵਾਬ ਦਾਅਵਾ ਦਾਖਲ ਕਰ ਚੁੱਕੀ ਹੈ, ਪਰ ਅਜੇ ਤੱਕ ਇਹ ਰਿਕਾਰਡ ’ਤੇ ਨਹੀਂ ਆਇਆ। ਰਾਜੂ ਨੇ ਇਤਰਾਜ਼ ਜਤਾਇਆ ਸੀ ਕਿ ਸਿਸੋਦੀਆ ਵੱਲੋਂ ਦਾਇਰ ਅਰਜ਼ੀ ਦੂਜੀ ਵਿਸ਼ੇਸ਼ ਲੀਵ ਪਟੀਸ਼ਨ ਹੈ ਜਿਸ ਵਿਚ ਦਿੱਲੀ ਹਾਈ ਕੋਰਟ ਦੇ ਪੁਰਾਣੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ। -ਪੀਟੀਆਈ
Advertisement
Advertisement