ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ’ਚ ਹਵਾ ਪ੍ਰਦੂਸ਼ਣ ਸਬੰਧੀ ਪਟੀਸ਼ਨ ’ਤੇ ਸੁਣਵਾਈ ਅੱਜ

06:24 AM Nov 18, 2024 IST
ਨਵੀ ਦਿੱਲੀ ’ਚ ਐਤਵਾਰ ਸਵੇਰੇ ਪਈ ਸੰਘਣੀ ਧੁਆਂਖੀ ਧੁੰਦ ਦੌਰਾਨ ਲੰਘਦਾ ਹੋਇਆ ਇੱਕ ਸਾਈਕਲ ਸਵਾਰ। -ਫੋਟੋ: ਪੀਟੀਆਈ

ਨਵੀਂ ਦਿੱਲੀ, 17 ਨਵੰਬਰ
ਸੁਪਰੀਮ ਕੋਰਟ ਕੌਮੀ ਰਾਜਧਾਨੀ ਦਿੱਲੀ ’ਚ ਹਵਾ ਪ੍ਰਦੂਸ਼ਣ ਰੋਕਣ ਲਈ ਕਦਮ ਚੁੁੱਕਣ ਦੀ ਮੰਗ ਵਾਲੀ ਪਟੀਸ਼ਨ ’ਤੇ ਭਲਕੇ ਸੋਮਵਾਰ ਨੂੰ ਸੁਣਵਾਈ ਕਰੇਗੀ। ਦਿੱਲੀ ’ਚ ਅੱਜ ਐਤਵਾਰ ਨੂੰ ਵੀ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) ‘ਗੰਭੀਰ’ ਸ਼੍ਰੇਣੀ ’ਚ ਦਰਜ ਕੀਤਾ ਗਿਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੀ ‘ਸਮੀਰ ਐਪ’ ਮੁਤਾਬਕ ਅੱਜ ਸਵੇਰੇ 9 ਵਜੇ 429 ਏਕਿਊਆਈ ਦਰਜ ਹੋਇਆ। ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ 18 ਨਵੰਬਰ ਨੂੰ ਕੇਸਾਂ ਦੀ ਸੁਣਵਾਈ ਸਬੰਧੀ ਅਪਲੋਡ ਸੂਚੀ ਮੁਤਾਬਕ ਜਸਟਿਸ ਅਭੈ ਐੱਸ. ਓਕਾ ਤੇ ਜਸਟਿਸ ਏ.ਜੀ. ਮਸੀਹ ਦਾ ਬੈਂਚ ਇਸ ਪਟੀਸ਼ਨ ’ਤੇ ਸੁਣਵਾਈ ਕਰੇਗਾ। ਸਿਖਰਲੀ ਅਦਾਲਤ ਨੇ 14 ਨਵੰਬਰ ਨੂੰ ਇਹ ਪਟੀਸ਼ਨ ਤੁਰੰਤ ਸੁਣਵਾਈ ਲਈ ਸੂਚੀਬੱਧ ਕਰਨ ਦੀ ਸਹਿਮਤੀ ਦਿੱਤੀ ਸੀ। -ਪੀਟੀਆਈ

Advertisement

Advertisement