For the best experience, open
https://m.punjabitribuneonline.com
on your mobile browser.
Advertisement

ਧਾਰਾ 370 ਨੂੰ ਰੱਦ ਕਰਨ ਖ਼ਿਲਾਫ਼ ਪਟੀਸ਼ਨਾਂ ’ਤੇ 2 ਅਗਸਤ ਤੋਂ ਰੋਜ਼ ਹੋਵੇਗੀ ਸੁਣਵਾਈ: ਸੁਪਰੀਮ ਕੋਰਟ

12:32 PM Jul 11, 2023 IST
ਧਾਰਾ 370 ਨੂੰ ਰੱਦ ਕਰਨ ਖ਼ਿਲਾਫ਼ ਪਟੀਸ਼ਨਾਂ ’ਤੇ 2 ਅਗਸਤ ਤੋਂ ਰੋਜ਼ ਹੋਵੇਗੀ ਸੁਣਵਾਈ  ਸੁਪਰੀਮ ਕੋਰਟ
Advertisement

ਨਵੀਂ ਦਿੱਲੀ, 11 ਜੁਲਾਈ
ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਉਹ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ 2 ਅਗਸਤ ਤੋਂ ਰੋਜ਼ਾਨਾ ਸੁਣਵਾਈ ਕਰੇਗੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਕਈ ਦਿਸ਼ਾ-ਨਿਰਦੇਸ਼ ਦਿੰਦਿਆਂ ਵੱਖ-ਵੱਖ ਧਿਰਾਂ ਵੱਲੋਂ ਲਿਖਤੀ ਦਲੀਲਾਂ ਅਤੇ ਹੋਰ ਲਿਖਤੀ ਦਲੀਲਾਂ ਪੇਸ਼ ਕਰਨ ਲਈ 27 ਜੁਲਾਈ ਦੀ ਆਖਰੀ ਮਿਤੀ ਨਿਰਧਾਰਤ ਕੀਤੀ। ਜਸਟਿਸ ਸੰਜੇ ਕਿਸ਼ਨ ਕੌਲ, ਜਸਟਿਸ ਸੰਜੀਵ ਖੰਨਾ, ਜਸਟਿਸ ਬੀਆਰ ਗਵਈ ਅਤੇ ਜਸਟਿਸ ਸੂਰਿਆ ਕਾਂਤ ਦੇ ਬੈਂਚ ਨੇ ਕਿਹਾ ਕਿ ਪਟੀਸ਼ਨਾਂ 'ਤੇ ਸੁਣਵਾਈ ਸੋਮਵਾਰ ਅਤੇ ਸ਼ੁੱਕਰਵਾਰ ਨੂੰ ਛੱਡ ਕੇ ਰੋਜ਼ਾਨਾ ਹੋਵੇਗੀ।

Advertisement

Advertisement
Tags :
Author Image

Advertisement
Advertisement
×