ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ
07:47 AM Jul 29, 2024 IST
Advertisement
ਨਵੀਂ ਦਿੱਲੀ, 28 ਜੁਲਾਈ
ਦੇਸ਼ ਦੀ ਸਰਵਉਚ ਅਦਾਲਤ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਦੀ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਜ਼ਮਾਨਤ ਪਟੀਸ਼ਨ ’ਤੇ 29 ਜੁਲਾਈ ਨੂੰ ਸੁਣਵਾਈ ਕੀਤੀ ਜਾਵੇਗੀ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਇਹ ਦਲੀਲ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਹੈ ਕਿ ਉਹ ਪਿਛਲੇ 16 ਮਹੀਨਿਆਂ ਤੋਂ ਹਿਰਾਸਤ ਵਿਚ ਹਨ ਅਤੇ ਪਿਛਲੇ ਸਾਲ ਅਕਤੂਬਰ ਤੋਂ ਉਸ ਵਿਰੁੱਧ ਕੇਸ ਵਿਚ ਕੋਈ ਪ੍ਰਗਤੀ ਨਹੀਂ ਹੋਈ। ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਗਈ ਸੂਚੀ ਅਨੁਸਾਰ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦਾ ਬੈਂਚ ਸਿਸੋਦੀਆ ਦੀਆਂ ਪਟੀਸ਼ਨਾਂ ’ਤੇ ਸੁਣਵਾਈ ਕਰੇਗਾ। ਸੁਪਰੀਮ ਕੋਰਟ ਨੇ 16 ਜੁਲਾਈ ਨੂੰ ਪਟੀਸ਼ਨਾਂ ’ਤੇ ਸੁਣਵਾਈ ਲਈ ਸਹਿਮਤੀ ਦਿੱਤੀ ਸੀ ਅਤੇ ਸੀਬੀਆਈ ਅਤੇ ਈਡੀ ਤੋਂ ਜਵਾਬ ਮੰਗਿਆ ਸੀ। -ਪੀਟੀਆਈ
Advertisement
Advertisement
Advertisement