ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 15 ਨੂੰ
06:32 AM Apr 11, 2024 IST
ਨਵੀਂ ਦਿੱਲੀ: ਇਥੋਂ ਦੀ ਇਕ ਅਦਾਲਤ ਆਬਕਾਰੀ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ’ਚ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ 15 ਅਪਰੈਲ ਨੂੰ ਸੁਣਵਾਈ ਕਰੇਗੀ। ਈਡੀ ਤੇ ਸੀਬੀਆਈ ਮਾਮਲਿਆਂ ਦੀ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਅਰਜ਼ੀ ’ਤੇ ਸੁਣਵਾਈ ਮਗਰੋਂ ਅਗਲੀ ਤਰੀਕ ਤੈਅ ਕਰ ਦਿੱਤੀ। ਅਦਾਲਤ ਨੇ ਸਿਸੋਦੀਆ ਦਾ ਜੁਡੀਸ਼ਲ ਰਿਮਾਂਡ 18 ਅਪਰੈਲ ਤੱਕ ਵਧਾ ਦਿੱਤਾ ਹੈ। -ਪੀਟੀਆਈ
Advertisement
Advertisement