ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਤੀਕ ਅਤੇ ਅਸ਼ਰਫ ਦੇ ਕਤਲ ਦੀ ਨਿਰਪੱਖ ਜਾਂਚ ਸਬੰਧੀ ਪਟੀਸ਼ਨ ’ਤੇ ਸੁਣਵਾਈ 3 ਨੂੰ

07:10 PM Jun 29, 2023 IST

ਨਵੀਂ ਦਿੱਲੀ, 28 ਜੂਨ

Advertisement

ਸੁਪਰੀਮ ਕੋਰਟ ਵੱਲੋਂ ਗੈਂਗਸਟਰ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਦੀ ਹੱਤਿਆ ਨਿਰਪੱਖ ਜਾਂਚ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ 3 ਜੁਲਾਈ ਨੂੰ ਕੀਤੀ ਜਾਵੇਗੀ। ਅਤੀਕ ਅਤੇ ਅਸ਼ਰਫ ਦੀ ਲੰਘੇ ਅਪਰੈਲ ਮਹੀਨੇ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ‘ਚ ਖ਼ੁਦ ਨੂੰ ਪੱਤਰਕਾਰ ਦੱਸਣ ਵਾਲੇ ਤਿੰਨ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਸਿਖਰਲੀ ਅਦਾਲਤ ਦੀ ਵੈੱਬਸਾਈਟ ‘ਤੇ 3 ਜੁਲਾਈ ਨੂੰ ਸੁਣੇ ਜਾਣ ਵਾਲੇ ਕੇਸਾਂ ਦੀ ਅਪਲੋਡ ਲਿਸਟ ਅਨੁਸਾਰ ਜਸਟਿਸ ਐੱਸ.ਆਰ. ਭੱਟ ਅਤੇ ਜਸਟਿਸ ਅਰਵਿੰਦ ਕੁਮਾਰ ਵੱਲੋਂ ਵਕੀਲ ਵਿਸ਼ਾਲ ਕੁਮਾਰ ਤਿਵਾੜੀ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ ਜਾਵੇਗੀ, ਜਿਸ ਵਿੱਚ ਉੱਤਰ ਪ੍ਰਦੇਸ਼ ਵਿੱਚ 2017 ਲੈ ਕੇ ਹੋਏ 183 ਪੁਲੀਸ ਮੁਕਾਬਲਿਆਂ ਦੀ ਜਾਂਚ ਦੀ ਮੰਗ ਵੀ ਕੀਤੀ ਗਈ ਹੈ। ਤਿਵਾੜੀ ਵੱਲੋਂ ਆਪਣੀ ਪਟੀਸ਼ਨ ਵਿੱਚ ਅਤੀਕ ਅਹਿਮਦ ਅਤੇ ਅਸ਼ਰਫ਼ ਦੀ ਕਤਲ ਦੀ ਜਾਂਚ ਲਈ ਮਾਹਿਰਾਂ ਦੀ ਸੁਤੰਤਰ ਕਮੇਟੀ ਕਾਇਮ ਕਰਨ ਦੀ ਮੰਗ ਕੀਤੀ ਗਈ ਹੈ।

ਵਕੀਲ ਤਿਵਾੜੀ ਦੀ ਪਟੀਸ਼ਨ ਤੋਂ ਇਲਾਵਾ ਅਤੀਕ ਅਹਿਮਦ ਅਤੇ ਅਸ਼ਰਫ਼ ਦੀ ਭੈਣ ਨੇ ਆਇਸ਼ਾ ਨੂਰੀ ਵੱਲੋਂ ਵੀ ਸੁਪਰੀਮ ਕੋਰਟ ‘ਚ ਵੱਖਰੀ ਪਟੀਸ਼ਨ ਦਾਇਰ ਕਰਕੇ ਦੋਵਾਂ ਭਰਾਵਾਂ ਨੂੰ ”ਹਿਰਾਸਤ ਵਿੱਚ” ਅਤੇ ”ਗ਼ੈਰਕਾਨੂੰਨੀ ਢੰਗ ਨਾਲ ਮਾਰੇ ਜਾਣ” ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ‘ਚ ਕਮਿਸ਼ਨ ਕਾਇਮ ਕਰਨ ਦੀ ਮੰਗ ਕੀਤੀ ਗਈ ਹੈ।

Advertisement

ਦੱਸਣਯੋਗ ਹੈ ਕਿ 28 ਅਪਰੈਲ ਨੂੰ ਕੇਸ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਸਵਾਲ ਕੀਤਾ ਸੀ ਕਿ ਪੁਲੀਸ ਹਿਰਾਸਤ ‘ਚ ਅਤੀਕ ਅਹਿਮਦ ਅਤੇ ਅਸ਼ਰਫ ਨੂੰ ਮੈਡੀਕਲ ਲਈ ਹਸਪਤਾਲ ਲਿਜਾਂਦੇ ਸਮੇਂ ਮੀਡੀਆ ਸਾਹਮਣੇ ਪਰੇਡ ਕਿਉਂ ਕਰਵਾਈ ਗਈ? ਅਦਾਲਤ ਨੇ ਸਰਕਾਰ ਨੂੰ ਇਹ ਵੀ ਪੁੱਛਿਆ ਕਿ ਕਾਤਲਾਂ ਨੂੰ ਇਹ ਕਿਵੇਂ ਪਤਾ ਲੱਗਿਆ ਦੋਵਾਂ ਨੂੰ ਹਸਪਤਾਲ ਲਿਆਇਆ ਜਾ ਰਿਹਾ ਹੈ। ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਸਿਖਰਲੀ ਅਦਾਲਤ ਨੂੰ ਦੱਸਿਆ ਸੀ ਕਿ ਸੂਬਾ ਸਰਕਾਰ ਵੱਲੋਂ ਘਟਨਾ ਦੀ ਜਾਂਚ ਲਈ ਤਿੰਨ ਮੈਂਬਰੀ ਕਮਿਸ਼ਨ ਕਾਇਮ ਕੀਤਾ ਗਿਆ ਹੈ ਅਤੇ ਉੱਤਰ ਪ੍ਰਦੇਸ਼ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਵੀ ਕੇਸ ਦੀ ਜਾਂਚ ਕਰ ਰਹੀ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ ਘਟਨਾ ਅਤੇ ਉਸ ਤੋਂ ਬਾਅਦ ਦੀ ਸਥਿਤੀ ਬਾਰੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ। -ਪੀਟੀਆਈ

Advertisement
Tags :
ਅਸ਼ਰਫਅਤੀਕਸਬੰਧੀਸੁਣਵਾਈਜਾਂਚਨਿਰਪੱਖਪਟੀਸ਼ਨ
Advertisement