ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਰਮੀ ਦਾ ਕਹਿਰ: ਦਿੱਲੀ ਲਈ ‘ਓਰੇਂਜ’ ਅਲਰਟ ਜਾਰੀ

09:00 AM May 17, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਮਈ
ਭਾਰਤ ਦੇ ਮੌਸਮ ਵਿਗਿਆਨ ਵਿਭਾਗ ਨੇ ਵੀਰਵਾਰ ਨੂੰ ਕਿਹਾ ਕਿ ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਹੀਟ ਵੇਵ ਦੇ ਹਾਲਾਤ ਹੋਣ ਦੀ ਸੰਭਾਵਨਾ ਹੈ, ਜਿਸ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿੱਚ ਸਭ ਤੋਂ ਵੱਧ ਪ੍ਰਭਾਵ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਪੂਰਬੀ ਅਤੇ ਮੱਧ ਭਾਰਤ ਵਿੱਚ ਵੀ 18 ਮਈ ਤੋਂ ਹੀਟਵੇਵ ਦਾ ਨਵਾਂ ਦੌਰ ਸ਼ੁਰੂ ਹੋਵੇਗਾ। ਮੌਸਮ ਦਫਤਰ ਨੇ ਦਿੱਲੀ ਲਈ ਇੱਕ ‘ਓਰੇਂਜ’ ਚਿਤਾਵਨੀ ਜਾਰੀ ਕੀਤੀ ਹੈ, ਜਿਸ ਵਿੱਚ ਬੱਚਿਆਂ, ਬਜ਼ੁਰਗਾਂ ਅਤੇ ਪੁਰਾਣੀਆਂ ਬਿਮਾਰੀਆਂ ਵਾਲੇ ਲੋਕਾਂ ਸਮੇਤ ਕਮਜ਼ੋਰ ਲੋਕਾਂ ਨੂੰ ਲੰਬੇ ਸਮੇਂ ਤੱਕ ਸੂਰਜ ਦੇ ਸੰਪਰਕ ਵਿੱਚ ਰਹਿਣ ਵਾਲੇ ਜਾਂ ਭਾਰੀ ਕੰਮ ਕਰਨ ਵਾਲੇ ਲੋਕਾਂ ਵਿੱਚ ਗਰਮੀ ਨਾਲ ਸਬੰਧਤ ਬਿਮਾਰੀਆਂ ਦੀ ਵੱਧਦੀ ਸੰਭਾਵਨਾ ਬਾਰੇ ਚੇਤਾਵਨੀ ਦਿੱਤੀ ਹੈ। ਆਈਐਮਡੀ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ’ਚ ਸ਼ਨਿਚਰਵਾਰ ਤੱਕ ਪਾਰਾ 45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।

Advertisement

Advertisement