For the best experience, open
https://m.punjabitribuneonline.com
on your mobile browser.
Advertisement

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ

08:08 AM Jun 25, 2024 IST
ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ
ਲੁਧਿਆਣਾ ’ਚ ਗਰਮੀ ਤੋਂ ਬਚਣ ਲਈ ਛਤਰੀ ਲੈ ਕੇ ਜਾਂਦੀਆਂ ਹੋਈਆਂ ਮੁਟਿਆਰਾਂ। -ਫੋਟੋ: ਅਸ਼ਵਨੀ ਧੀਮਾਨ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 24 ਜੂਨ
ਪੰਜਾਬ ਵਿੱਚ ਅੱਜ ਸਾਰਾ ਦਿਨ ਗਰਮੀ ਦਾ ਕਹਿਰ ਜਾਰੀ ਰਿਹਾ ਹੈ, ਜਿਸ ਕਰਕੇ ਤਾਪਮਾਨ ਵੀ ਆਮ ਨਾਲੋਂ 4 ਤੋਂ 5 ਡਿਗਰੀ ਸੈਲਸੀਅਸ ਤੱਕ ਵੱਧ ਦਰਜ ਕੀਤਾ ਗਿਆ। ਬਾਅਦ ਦੁਪਹਿਰ ਪੁਆਧੀ ਇਲਾਕੇ ਵਿੱਚ ਅਚਾਨਕ ਮੌਸਮ ਦਾ ਮਿਜ਼ਾਜ ਬਦਲ ਗਿਆ ਅਤੇ ਬੱਦਲਵਾਈ ਹੋ ਗਈ। ਇਸੇ ਕਰਕੇ ਚੰਡੀਗੜ੍ਹ, ਮੁਹਾਲੀ, ਜ਼ੀਰਕਪੁਰ ਤੇ ਪੰਚਕੂਲਾ ਇਲਾਕੇ ਵਿੱਚ ਕਿਣ-ਮਿਣ ਹੋਈ ਹੈ, ਜਿਸ ਕਰਕੇ ਸ਼ਾਮ ਸਮੇਂ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਵਿੱਚ 2 ਐੱਮਐੱਮ ਮੀਂਹ ਪਿਆ ਹੈ, ਜਦੋਂ ਕਿ ਮੁਹਾਲੀ, ਜ਼ੀਰਕਪੁਰ ਵਿੱਚ ਕਿਣ-ਮਿਣ ਹੋਈ ਹੈ। ਪੰਜਾਬ ਦਾ ਬਠਿੰਡਾ ਹਵਾਈ ਅੱਡਾ ਤੇ ਸਮਰਾਲਾ ਸ਼ਹਿਰ ਸਭ ਤੋਂ ਗਰਮ ਰਹੇ ਹਨ, ਜਿੱਥੇ ਵੱਧ ਤੋਂ ਵੱਧ ਤਾਪਮਾਨ 44.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਘੱਟ ਤੋਂ ਘੱਟ ਤਾਪਮਾਨ 31.2 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 25 ਜੂਨ ਨੂੰ ਵੀ ਗਰਮੀ ਦਾ ਕਹਿਰ ਜਾਰੀ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਨੇ 25 ਜੂਨ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 39.9 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 43 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 41.5 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 39.6, ਪਠਾਨਕੋਟ ਵਿੱਚ 42.3, ਬਠਿੰਡਾ ਸ਼ਹਿਰ ਵਿੱਚ 43, ਗੁਰਦਾਸਪੁਰ ਵਿੱਚ 42 ਡਿਗਰੀ, ਨਵਾਂ ਸ਼ਹਿਰ ਵਿੱਚ 39.3, ਬਰਨਾਲਾ ਵਿੱਚ 41.7, ਫਿਰੋਜ਼ਪੁਰ ਵਿੱਚ 42.6 ਡਿਗਰੀ ਸੈਲਸੀਅਸ, ਜਲੰਧਰ ਵਿੱਚ 41.5 ਡਿਗਰੀ ਸੈਲਸੀਅਸ, ਮੋਗਾ ਵਿੱਚ 41, ਮੁਹਾਲੀ ਵਿੱਚ 39.9 ਅਤੇ ਰੋਪੜ ਵਿੱਚ 39.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Advertisement

Advertisement
Advertisement
Author Image

joginder kumar

View all posts

Advertisement