ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਰਮੀ ਦਾ ਕਹਿਰ: ਪੰਜਾਬ ’ਚ ਸਭ ਤੋਂ ਵੱਧ ਗਰਮ ਰਿਹਾ ਬਠਿੰਡਾ

09:45 PM Jun 08, 2025 IST
featuredImage featuredImage
Despite the scorching heat of a Sunday afternoon, a heavy crowd of tourists floods the vibrant Rock Garden fountain in Chandigarh. Tribune Photo Pradeep Tewari

ਆਤਿਸ਼ ਗੁਪਤਾ
ਚੰਡੀਗੜ੍ਹ, 8 ਜੂਨ

Advertisement

ਪੰਜਾਬ ਵਿੱਚ ਗਰਮੀ ਵਧਦੀ ਜਾ ਰਹੀ ਹੈ ਤੇ ਤਾਪਮਾਨ 45 ਡਿਗਰੀ ਸੈਲਸੀਅਸ ਦੇ ਨੇੜੇ ਪੁੱਜ ਗਿਆ ਹੈ। ਅਗਲੇ 3-4 ਦਿਨਾਂ ਵਿੱਚ ਸੂਬੇ ਦਾ ਤਾਪਮਾਨ 46-47 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਤਾਪਮਾਨ ਵਧਣ ਕਾਰਨ ਮੌਸਮ ਵਿਭਾਗ ਨੇ ਪੰਜਾਬ ’ਚ 9 ਤੇ 10 ਜੂਨ ਲਈ ਸੰਤਰੀ ਅਤੇ 11 ਜੂਨ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤਾਪਮਾਨ ਵਧਣ ਦੇ ਨਾਲ-ਨਾਲ ਲੂ ਚੱਲਣ ਦੀ ਪੇਸ਼ੀਨਗੋਈ ਕੀਤੀ ਗਈ ਹੈ।

ਅੱਜ ਪੰਜਾਬ ਦਾ ਤਾਪਮਾਨ ਆਮ ਨਾਲੋਂ 3 ਤੋਂ 4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਪੰਜਾਬ ’ਚ ਬਠਿੰਡਾ ਏਅਰਪੋਰਟ ਦਾ ਇਲਾਕਾ ਅਤੇ ਹਰਿਆਣਾ ਵਿੱਚ ਸਿਰਸਾ ਸਭ ਤੋਂ ਗਰਮ ਰਿਹਾ ਹੈ। ਬਠਿੰਡਾ ਏਅਰਪੋਰਟ ’ਤੇ ਵੱਧ ਤੋਂ ਵੱਧ ਤਾਪਮਾਨ 44.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਤਾਪਮਾਨ ਆਮ ਨਾਲੋਂ 3 ਡਿਗਰੀ ਸੈਲਸੀਅਸ ਵੱਧ ਹੈ। ਜਦੋਂ ਕਿ ਇੱਥੇ ਘੱਟ ਤੋਂ ਘੱਟ ਤਾਪਮਾਨ 29.6 ਡਿਗਰੀ ਸੈਲਸੀਅਸ ਦੇ ਕਰੀਬ ਰਿਹਾ। ਇਹ ਵੀ ਆਮ ਨਾਲੋਂ 4 ਡਿਗਰੀ ਸੈਲਸੀਅਸ ਵੱਧ ਹੈ।

Advertisement

ਜ਼ਿਕਰਯੋਗ ਹੈ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 42.1 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 44 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 43.4 ਡਿਗਰੀ, ਪਟਿਆਲਾ ਵਿੱਚ 42.8, ਪਠਾਨਕੋਟ ਵਿੱਚ 43, ਬਠਿੰਡਾ ਸ਼ਹਿਰ ਵਿੱਚ 43.4, ਗੁਰਦਾਸਪੁਰ ਵਿੱਚ 39, ਨਵਾਂ ਸ਼ਹਿਰ ਵਿੱਚ 40.1 , ਫਤਹਿਗੜ੍ਹ ਸਾਹਿਬ ਵਿੱਚ 40.9, ਫ਼ਾਜ਼ਿਲਕਾ ਵਿੱਚ 43, ਫ਼ਿਰੋਜ਼ਪੁਰ ਵਿੱਚ 42.3, ਹੁਸ਼ਿਆਰਪੁਰ ਵਿੱਚ 40.9, ਜਲੰਧਰ ਵਿੱਚ 41.7, ਮੋਗਾ ਵਿੱਚ 41.8, ਰੂਪਨਗਰ ਵਿੱਚ 40.3 ਤੇ ਮੁਹਾਲੀ ਵਿੱਚ 40.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਇਸ ਦੌਰਾਨ ਮੌਸਮ ਵਿਗਿਆਨੀਆਂ ਨੇ ਲੋਕਾਂ ਨੂੰ ਹਲਕੇ ਰੰਗ ਦੇ ਕੱਪੜੇ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਗਰਮੀ ਵਿੱਚ ਘਰ ਤੋਂ ਬਾਹਰ ਨਿਕਲਣ ਸਮੇਂ ਆਪਣੇ ਸਿਰ ਨੂੰ ਢੱਕ ਕੇ ਬਾਹਰ ਨਿਕਲਿਆ ਜਾਵੇ। ਦਿਨ ਵਿੱਚ ਵੱਧ ਤੋਂ ਵੱਧ ਪਾਣੀ ਦੀ ਵਰਤੋਂ ਕੀਤੀ ਜਾਵੇ।

ਪੰਜਾਬ ਵਿੱਚ ਬਿਜਲੀ ਦੀ ਮੰਗ ਵਧੀ

ਪੰਜਾਬ ਵਿੱਚ ਵਧ ਰਹੀ ਗਰਮੀ ਕਰਕੇ ਬਿਜਲੀ ਦੀ ਮੰਗ ਵੀ ਵਧਣੀ ਸ਼ੁਰੂ ਹੋ ਗਈ ਹੈ। ਅੱਜ ਦੁਪਹਿਰ ਸਮੇਂ ਬਿਜਲੀ ਦੀ ਮੰਗ 13,500 ਮੈਗਾਵਾਟ ਤੋਂ ਟੱਪ ਗਈ ਸੀ, ਜੋ ਕਿ ਸ਼ਾਮ ਵੇਲੇ 11000 ਮੈਗਾਵਾਟ ਦੇ ਕਰੀਬ ਦਰਜ ਕੀਤੀ ਗਈ ਹੈ।

Advertisement