For the best experience, open
https://m.punjabitribuneonline.com
on your mobile browser.
Advertisement

ਜਲੰਧਰ ਦੇ ਅਵਤਾਰ ਨਗਰ ’ਚ ਜ਼ਬਰਦਸਤ ਧਮਾਕਾ, ਪਰਿਵਾਰ ਦੇ 6 ਜੀਆਂ ਦੀ ਮੌਤ

07:30 AM Oct 09, 2023 IST
ਜਲੰਧਰ ਦੇ ਅਵਤਾਰ ਨਗਰ ’ਚ ਜ਼ਬਰਦਸਤ ਧਮਾਕਾ  ਪਰਿਵਾਰ ਦੇ 6 ਜੀਆਂ ਦੀ ਮੌਤ
Advertisement

ਹਤਿੰਦਰ ਮਹਿਤਾ
ਜਲੰਧਰ, 9 ਅਕਤੂਬਰ
ਇਥੋਂ ਦੇ ਅਵਤਾਰ ਨਗਰ ਦੀ ਗਲੀ ਨੰਬਰ 13 ’ਚ ਇਕ ਘਰ ’ਚ ਜ਼ਬਰਦਸਤ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਇਸ ਹਾਦਸੇ ਵਿੱਚ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ । ਮ੍ਰਿਤਕਾਂ ’ਚ ਤਿੰਨ ਬੱਚੇ  ਮਨਸ਼ਾ (15), ਦੀਆ (8), ਤੇ 7 ਅਕਸ਼ੈ ਸ਼ਾਮਲ ਹੈ। ਮ੍ਰਿਤਕਾਂ ਦੀ ਪਛਾਣ ਘਰ ਦਾ ਮਾਲਕ 65 ਸਾਲਾ ਯਸ਼ਪਾਲ, ਉਸ ਦਾ ਪੁੱਤ ਇੰਦਰਪਾਲ ਤੇ ਨੂੰਹ ਰੁਚੀ  ਸ਼ਾਮਲ ਹਨ। ਅੱਗ ਲੱਗਣ ਦਾ ਕਾਰਨ ਘਰ ਵਿੱਚ ਰੱਖੇ ਫਰਿੱਜ ਵਿੱਚੋਂ ਗੈਸ ਲੀਕ ਹੋਣਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋਇਆ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਪੁਲੀਸ ਅਤੇ ਫਾਇਰ ਵਿਭਾਗ ਦੇਰ ਰਾਤ ਤੱਕ ਜਾਂਚ ਵਿੱਚ ਰੁੱਝੇ ਹੋਏ ਸਨ।

Advertisement

Advertisement
Author Image

sukhwinder singh

View all posts

Advertisement
Advertisement
×