ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਹਾਲੀ ਵਿੱਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ

08:51 AM Jul 10, 2023 IST
‘ਆਪ’ ਵਿਧਾਇਕ ਕੁਲਵੰਤ ਸਿੰਘ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਂਦੇ ਹੋਏ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 9 ਜੁਲਾਈ
ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਮੋਹਲੇਧਾਰ ਮੀਂਹ ਨੇ ਮੁਹਾਲੀ ਸ਼ਹਿਰੀ ਤੇ ਪੇਂਡੂ ਖੇਤਰ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਤਬਾਹੀ ਮਚਾ ਕੇ ਰੱਖ ਦਿੱਤੀ ਹੈ। ਮੁਹਾਲੀ ਦੇ ਰਿਹਾਇਸ਼ੀ ਇਲਾਕੇ ਅਤੇ ਸੜਕਾਂ ਨੇ ਤਲਾਬ ਦਾ ਰੂਪ ਧਾਰਨ ਕਰ ਲਿਆ ਅਤੇ ਲੋਕ ਆਪਣੇ ਘਰਾਂ ਵਿੱਚ ਕੈਦ ਹੋ ਕੇ ਰਹਿ ਗਏ। ਇਸ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪਿਛਲੇ ਦੋ ਦਿਨਾਂ ਤੋਂ ਭਾਰੀ ਬਾਰਸ਼ ਦੇ ਚੱਲਦਿਆਂ 10 ਜੁਲਾਈ ਨੂੰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਮਾਨਤਾ ਪ੍ਰਾਪਤ (ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ) ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਫੇਜ਼-11 ਸਮੇਤ ਹੋਰ ਇਲਾਕਿਆਂ ਦਾ ਦੌਰਾ ਕਰ ਕੇ ਸਮੱਸਿਆਵਾਂ ਸੁਣੀਆਂ। ਲੋਕਾਂ ਦਾ ਕੀਮਤੀ ਸਾਮਾਨ ਤੇ ਮਹਿੰਗਾ ਫ਼ਰਨੀਚਰ ਵੀ ਖ਼ਰਾਬ ਹੋ ਗਿਆ ਹੈ। ਸਾਬਕਾ ਕੌਂਸਲਰ ਸੁਖਮਿੰਦਰ ਸਿੰਘ ਬਰਨਾਲਾ ਨੇ ਕਿਹਾ ਕਿ ਜ਼ਿਆਦਾਤਰ ਲੋਕਾਂ ਦਾ ਘਰਾਂ ਵਿੱਚ ਪਾਣੀ ਦਾਖ਼ਲ ਹੋਣ ਨਾਲ ਕਾਫ਼ੀ ਨੁਕਸਾਨ ਹੋਇਆ ਹੈ। ਉਧਰ, ਸੂਚਨਾ ਮਿਲਣ ’ਤੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਤੇ ਵਿਧਾਇਕ ਕੁਲਵੰਤ ਸਿੰਘ ਬਚਾਅ ਕਾਰਜਾਂ ਵਿੱਚ ਜੁਟ ਗਏ। ਫੇਜ਼-2, ਫੇਜ਼-4, ਫੇਜ਼-5, ਫੇਜ਼-7, ਚਾਵਲਾ ਹਸਪਤਾਲ ਤੋਂ ਸੈਕਟਰ-70 ਤੇ ਸੈਕਟਰ-71, ਕੁੰਭੜਾ ਚੌਕ, ਬਲੌਂਗੀ ਅਤੇ ਰਾਧਾ ਸੁਆਮੀ ਸਤਿਸੰਗ ਭਵਨ ਵਾਲੀ ਸੜਕਾਂ ’ਤੇ ਮੀਂਹ ਦੇ ਪਾਣੀ ਦਾ ਕਹਿਰ ਦੇਖਣ ਨੂੰ ਮਿਲਿਆ। ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਐਸਡੀਐਮ ਸਰਬਜੀਤ ਕੌਰ ਅਤੇ ਹੋਰਨਾਂ ਅਧਿਕਾਰੀਆਂ ਨੇ ਵੀ ਲੋਕਾਂ ਦੀ ਸਾਰ ਲਈ।

Advertisement

ਪਿੰਡ ਰੁੜਕਾ ’ਚ ਐੱਨਡੀਆਰਐੱਫ ਮਦਦ ’ਚ ਜੁਟੀ
ਪਿੰਡ ਰੁੜਕਾ ਵਿੱਚ ਵੀ ਮੀਂਹ ਦੇ ਪਾਣੀ ਨੇ ਕਾਫ਼ੀ ਤਬਾਹੀ ਦੇਖਣ ਨੂੰ ਮਿਲੀ। ਅੱਧੇ ਤੋਂ ਵੱਧ ਪਿੰਡ ਦਾ ਹਿੱਸਾ ਪਾਣੀ ਵਿੱਚ ਡੁੱਬਿਆ ਹੋਇਆ ਸੀ। ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਪਾਣੀ ਵਿੱਚ ਡੁੱਬਣ ਕਾਰਨ ਇੱਕ ਮੱਝ ਵੀ ਮਰ ਗਈ ਹੈ ਅਤੇ ਬਾਕੀ ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖ਼ਲ ਹੋਣ ਕਾਰਨ ਕਾਫ਼ੀ ਨੁਕਸਾਨ ਹੋਇਆ ਹੈ। ਪ੍ਰਸ਼ਾਸਨ ਵੱਲੋਂ ਪੀੜਤ ਪਿੰਡ ਵਾਸੀਆਂ ਨੂੰ ਸੁਰੱਖਿਆ ਥਾਵਾਂ ’ਤੇ ਪਹੁੰਚਣ ਲਈ ਐਨਡੀਆਰਐਫ਼ ਦੀ ਮਦਦ ਲਈ ਜਾ ਰਹੀ ਹੈ।

ਚੱਪੜਚਿੜੀ ਤੇ ਮੁਹਾਲੀ ਇਲਾਕੇ ’ਚ ਸੰਪਰਕ ਟੁੱਟਿਆ

Advertisement

ਮੁਹਾਲੀ ਦੇ ਸੈਕਟਰ 91 ਤੋਂ ਚੱਪੜਚਿੜੀ ਵੱਲ ਜਾਂਦੀ ਸੜਕ ਜੋ ਖੁਰ ਗਈ। -ਫੋਟੋ: ਵਿੱਕੀ ਘਾਰੂ

ਚੱਪੜਚਿੜੀ ਤੋਂ ਮੁਹਾਲੀ ਪਹੁੰਚ ਸੜਕ ਵੀ ਸੈਕਟਰ-91 ਨੇੜਿਓਂ ਟੁੱਟ ਗਈ ਹੈ ਜਿਸ ਕਾਰਨ ਇੱਧਰਲੇ ਲੋਕਾਂ ਦਾ ਮੁਹਾਲੀ ਨਾਲ ਸਿੱਧਾ ਸੰਪਰਕ ਬਿਲਕੁਲ ਟੁੱਟ ਗਿਆ ਹੈ। ਲਾਂਡਰਾਂ ਤੋਂ ਖਰੜ ਜਾਣ ਵਾਲੀ ਸੜਕ ’ਤੇ ਵੀ ਕਾਫ਼ੀ ਪਾਣੀ ਭਰਿਆ ਹੋਇਆ ਹੈ। ਮੁਹਾਲੀ ਏਅਰਪੋਰਟ ਸੜਕ ਸਮੇਤ ਨੇੜਲਾ ਇਲਾਕਾ ਐਰੋਸਿਟੀ ਅਤੇ ਏਅਰਪੋਰਟ ਦੀ ਜੂਹ ਵਿੱਚ ਵਸਦੇ ਪਿੰਡ ਝਿਊਰਹੇੜੀ ਅਤੇ ਬਾਕਰਪੁਰ ਵਿੱਚ ਵੀ ਕਈ ਘਰਾਂ ਵਿੱਚ ਪਾਣੀ ਵੜਨ ਦੀ ਸੂਚਨਾ ਮਿਲੀ ਹੈ।

Advertisement
Tags :
ਤਬਾਹੀਮਚਾਈਮੀਂਹਮੁਹਾਲੀਮੋਹਲੇਧਾਰਵਿੱਚ