ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਿਮਾਚਲ ਵਿੱਚ 10 ਤੇ 11 ਅਗਸਤ ਨੂੰ ਭਾਰੀ ਮੀਂਹ ਦੀ ਪੇਸ਼ੀਨਗੋਈ

05:36 PM Aug 08, 2024 IST

ਸ਼ਿਮਲਾ, 8 ਅਗਸਤ

Advertisement

ਇੱਥੇ ਮੌਸਮ ਵਿਭਾਗ ਨੇ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਹਫ਼ਤੇ ਦੇ ਅੰਤ ਵਿੱਚ ਵੱਖ-ਵੱਖ ਥਾਵਾਂ ’ਤੇ ਤੂਫ਼ਾਨ ਅਤੇ ਬਿਜਲੀ ਚਮਕਣ ਦੇ ਨਾਲ ਭਾਰੀ ਮੀਂਹ ਪੈਣ ਸਬੰਧੀ ‘ਸੰਤਰੀ’ ਅਲਰਟ ਜਾਰੀ ਕੀਤਾ ਹੈ। ਇਸ ਨੇ ਨਾਲ ਹੀ ਸੂਬੇ ਵਿੱਚ ਸਰਗਰਮ ਮੌਨਸੂਨ ਦੇ ਚੱਲਦਿਆਂ ਅਗਲੇ 24 ਘੰਟਿਆਂ ਵਿੱਚ ਸਿਰਮੌਰ, ਚੰਬਾ, ਸ਼ਿਮਲਾ, ਕੁੱਲੂ ਅਤੇ ਮੰਡੀ ਜ਼ਿਲ੍ਹਿਆਂ ਦੇ ਵੱਖ ਵੱਖ ਹਿੱਸਿਆਂ ਵਿੱਚ ਘੱਟ ਤੋਂ ਦਰਮਿਆਨੇ ਹੜ੍ਹ ਦੇ ਖ਼ਤਰੇ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਨੇ ਕੁਝ ਥਾਵਾਂ ’ਤੇ ਜ਼ਮੀਨ ਖਿਸਕਣ ਅਤੇ ਅਚਾਨਕ ਹੜ੍ਹਾਂ ਦੇ ਨਾਲ-ਨਾਲ ਤੇਜ਼ ਹਵਾਵਾਂ ਅਤੇ ਨੀਵੇਂ ਇਲਾਕਿਆਂ ’ਚ ਪਾਣੀ ਭਰਨ ਕਾਰਨ ਪੌਦਿਆਂ, ਫਸਲਾਂ, ਕਮਜ਼ੋਰ ਢਾਂਚੇ ਅਤੇ ਕੱਚੇ ਘਰਾਂ ਨੂੰ ਨੁਕਸਾਨ ਹੋਣ ਦੀ ਚਿਤਾਵਨੀ ਵੀ ਦਿੱਤੀ ਹੈ। -ਪੀਟੀਆਈ

Advertisement
Advertisement
Advertisement