ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਆਧ ਦੇ ਇਲਾਕੇ ਵਿੱਚ ਪਿਆ ਭਰਵਾਂ ਮੀਂਹ

07:58 AM Jul 17, 2024 IST
ਮੁਹਾਲੀ ’ਚ ਮੰਗਲਵਾਰ ਨੂੰ ਪਏ ਮੀਂਹ ਦੌਰਾਨ ਸੜਕਾਂ ’ਤੇ ਭਰੇ ਪਾਣੀ ’ਚੋਂ ਲੰਘਦੇ ਹੋਏ ਵਾਹਨ। -ਫੋਟੋ: ਵਿੱਕੀ ਘਾਰੂ

ਆਤਿਸ਼ ਗੁਪਤਾ
ਚੰਡੀਗੜ੍ਹ, 16 ਜੁਲਾਈ
ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਨਸੂਨ ਦੀ ਮੱਠੀ ਰਫ਼ਤਾਰ ਮਗਰੋਂ ਅੱਜ ਪੁਆਧੀ ਇਲਾਕੇ ਵਿੱਚ ਭਰਵਾਂ ਮੀਂਹ ਪਿਆ। ਮੀਂਹ ਪੈਣ ਨਾਲ ਲੋਕਾਂ ਨੇ ਗਰਮੀ ਤੋਂ ਮਾਮੂਲੀ ਰਾਹਤ ਮਹਿਸੂਸ ਕੀਤੀ। ਇਹ ਮੀਂਹ ਵੀ ਕੁਝ ਖੇਤਰਾਂ ਵਿੱਚ ਹੀ ਪਿਆ ਹੈ, ਜਦੋਂ ਕਿ ਜ਼ਿਆਦਾਤਰ ਇਲਾਕੇ ਖੁਸ਼ਕ ਰਹੇ। ਮਾਲਵੇ, ਦੁਆਬੇ ਤੇ ਮਾਝੇ ਦਾ ਇਲਾਕਾ ਖੁਸ਼ਕ ਰਿਹਾ। ਉੱਥੇ ਸਾਰਾ ਦਿਨ ਹੁੰਮਸ ਭਰੀ ਗਰਮੀ ਦਾ ਕਹਿਰ ਜਾਰੀ ਰਿਹਾ। ਅੱਜ ਪੰਜਾਬ ਵਿੱਚ ਤਾਪਮਾਨ ਵੀ 7.4 ਡਿਗਰੀ ਸੈਲਸੀਅਸ ਤੱਕ ਵੱਧ ਦਰਜ ਕੀਤਾ ਗਿਆ।
ਦੂਜੇ ਪਾਸੇ ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 17 ਤੇ 18 ਜੁਲਾਈ ਨੂੰ ਕੁਝ ਥਾਵਾਂ ’ਤੇ ਰੁਕ-ਰਕ ਕੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਮਾਮੂਲੀ ਰਾਹਤ ਮਿਲ ਜਾਵੇਗੀ। ਰਾਜਧਾਨੀ ਚੰਡੀਗੜ੍ਹ ਤੇ ਮੁਹਾਲੀ ਵਿੱਚ ਅੱਜ ਸਵੇਰ ਤੋਂ ਬੱਦਲਵਾਈ ਰਹੀ, ਪਰ ਦੁਪਹਿਰੇ 12.30 ਵਜੇ ਦੇ ਕਰੀਬ ਮੀਂਹ ਸ਼ੁਰੂ ਹੋ ਗਿਆ। ਇਹ ਮੀਂਹ ਚੰਡੀਗੜ੍ਹ, ਮੁਹਾਲੀ ਤੋਂ ਹੁੰਦਾ ਹੋਇਆ ਰੋਪੜ, ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ ਦੇ ਕੁਝ ਇਲਾਕਿਆਂ ਵਿੱਚ ਪਿਆ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜਧਾਨੀ ਚੰਡੀਗੜ੍ਹ ਵਿੱਚ ਡੇਢ ਘੰਟੇ ਵਿੱਚ 41 ਐੱਮਐੱਮ ਮੀਂਹ ਪਿਆ। ਇਸੇ ਤਰ੍ਹਾਂ ਮੁਹਾਲੀ ਵਿੱਚ 7 ਐੱਮਐੱਮ, ਰੂਪਨਗਰ ਵਿੱਚ 8.5 ਅਤੇ ਪਟਿਆਲਾ ਵਿੱਚ 32.5 ਐੱਮਐੱਮ ਮੀਂਹ ਪਿਆ। ਦੂਜੇ ਪਾਸੇ, ਸੂਬੇ ਵਿੱਚ ਬਠਿੰਡਾ ਸ਼ਹਿਰ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 7.4 ਡਿਗਰੀ ਸੈਲਸੀਅਸ ਵੱਧ ਸੀ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ 37 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 38.7 , ਲੁਧਿਆਣਾ ਵਿੱਚ 37.4, ਪਟਿਆਲਾ ਵਿੱਚ 38.3, ਪਠਾਨਕੋਟ ਵਿੱਚ 39.1, ਫਰੀਦਕੋਟ ਤੇ ਗੁਰਦਾਸਪੁਰ ਵਿੱਚ 38-38, ਨਵਾਂ ਸ਼ਹਿਰ ਵਿੱਚ 37.2, ਬਰਨਾਲਾ ਵਿੱਚ 37.5, ਫਿਰੋਜ਼ਪੁਰ ਵਿੱਚ 38.1, ਜਲੰਧਰ ਵਿੱਚ 37.3, ਮੁਹਾਲੀ ਵਿੱਚ 37.5, ਰੂਪਨਗਰ ਵਿੱਚ 37.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਪੰਜਾਬ ਵਿੱਚ ਮੀਂਹ ਨਾ ਪੈਣ ਕਰਕੇ ਜਿੱਥੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਕਿਸਾਨਾਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਝੋਨਾ ਲਾ ਚੁੱਕੇ ਕਿਸਾਨ ਵੀ ਧਰਤੀ ਹੇਠਲੇ ਅਤੇ ਨਹਿਰੀ ਪਾਣੀ ’ਤੇ ਵਾਧੂ ਨਿਰਭਰ ਕਰ ਰਹੇ ਹਨ। ਅੱਜ ਪੰਜਾਬ ਵਿੱਚ ਬਿਜਲੀ ਦੀ ਮੰਗ 15,900 ਮੈਗਾਵਾਟ ’ਤੇ ਪਹੁੰਚ ਗਈ ਸੀ।

Advertisement

Advertisement
Advertisement